IndiaTop News

ਨੈਸ਼ਨਲ ਪੱਧਰ ਦੀ ਖਿਡਾਰਨ ਨੇ ਆਪਣੇ ਕੋਚ ਉੱਤੇ ਲਾਇਆ ਬਲਾਤਕਾਰ ਦਾ ਇਲਜ਼ਾਮ

ਇਕ 27 ਸਾਲਾ ਕਬੱਡੀ ਦੀ ਨੈਸ਼ਨਲ ਪੱਧਰ ਦੀ ਖਿਡਾਰਨ ਨੇ ਆਪਣੇ ਕੋਚ ਉੱਤੇ ਬਲਾਤਕਾਰ ਕਰਨ ਦਾ ਇਲਜ਼ਾਮ ਲਾਇਆ ਹੈ। ਉਸਨੇ ਦੱਸਿਆ ਹੈ ਕਿ ਇਸ ਸਬੰਧੀ ਐਫਆਈਆਰ ਦਰਜ ਕਰਵਾਈ ਅਤੇ ਇਲਜ਼ਾਮ ਲਾਇਆ ਕਿ ਉਸਦੇ ਵਿਆਹ ਤੋਂ ਬਾਅਦ ਮੁਲਜ਼ਮ ਕੋਚ ਉਸਨੂੰ ਪੁਰਾਣੀਆਂ ਤਸਵੀਰਾਂ ਦਿਖਾ ਕੇ ਬਲੈਕਮੇਲ ਕਰਨ ਲੱਗ ਪਿਆ।ਦੂਜੇ ਪਾਸੇ ਪੁਲਿਸ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਉਸਨੇ ਇਸ ਸਬੰਧੀ ਦੋ ਦਿਨ ਪਹਿਲਾਂ ਪੁਲਿਸ ਕੋਲ ਐਫਆਈਆਰ ਵੀ ਦਰਜ ਕਰਵਾਈ ਸੀ। ਉਸਨੇ ਸੋਮਵਾਰ ਨੂੰ ਅਦਾਲਤ ਵਿੱਚ CRPC ਦੀ ਧਾਰਾ 164 ਤਹਿਤ ਆਪਣਾ ਬਿਆਨ ਦਰਜ ਕਰਵਾ ਦਿੱਤਾ ਹੈ। ਪੁਲਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

ਕੋਚ ਦੀ ਪਛਾਣ ਜੋਗਿੰਦਰ ਵਜੋਂ ਹੋਈ ਹੈ।  ਕੋਚ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਕਿ ਉਹ 2012 ਤੋਂ ਮੁੰਡਕਾ ਨੇੜੇ ਹੀਰਨਕੁਡਨਾ ਵਿਖੇ ਕਬੱਡੀ ਮੁਕਾਬਲੇ ਦੀ ਤਿਆਰੀ ਕਰ ਰਹੀ ਸੀ। ਕਰੀਬ ਅੱਠ ਸਾਲ ਪਹਿਲਾਂ ਮਾਰਚ 2015 ਵਿੱਚ ਉਸ ਦੇ ਕੋਚ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਤਿੰਨ ਸਾਲ ਬਾਅਦ 2018 ਵਿੱਚ ਮੁਲਜ਼ਮ ਕੋਚ ਨੇ ਉਸਨੂੰ ਇੱਕ ਵੱਡੇ ਮੈਚ ਵਿੱਚ ਜਿੱਤੀ ਰਕਮ ਦਾ ਵੱਡਾ ਹਿੱਸਾ ਦੇਣ ਲਈ ਮਜਬੂਰ ਵੀ ਕੀਤਾ। ਇਸ ਤੋਂ ਬਾਅਦ ਉਸਨੇ ਕੋਚ ਦੇ ਬੈਂਕ ਖਾਤੇ ਵਿੱਚ 43 ਲੱਖ 5 ਹਜ਼ਾਰ ਰੁਪਏ ਵੀ ਟਰਾਂਸਫਰ ਕਰ ਦਿੱਤੇ।

 ਪੀੜਤਾ ਨੇ ਦੱਸਿਆ ਕਿ 2021 ‘ਚ ਜਦੋਂ ਉਸ ਦਾ ਕਿਸੇ ਹੋਰ ਵਿਅਕਤੀ ਨਾਲ ਵਿਆਹ ਹੋਇਆ ਤਾਂ ਮੁਲਜ਼ਮ ਕੋਚ ਨੇ ਉਸ ਦੀਆਂ ਨਿੱਜੀ ਤਸਵੀਰਾਂ ਲੀਕ ਕਰਨ ਲਈ ਉਸਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਮੁਲਜ਼ਮ ਕੋਚ ਨੇ ਉਸਨੂੰ ਲਗਾਤਾਰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਬਾਬਾ ਹਰੀਦਾਸ ਨਗਰ ‘ਚ ਉਸ ਦੀ ਸ਼ਿਕਾਇਤ ਦਿੱਤੀ। ਪੁਲਿਸ ਨੇ ਦੋ ਦਿਨ ਪਹਿਲਾਂ ਬਾਬਾ ਹਰੀਦਾਸ ਨਗਰ ਵਿੱਚ 376/506 ਆਈਪੀਸੀ ਤਹਿਤ ਕੇਸ ਦਰਜ ਕੀਤਾ ਸੀ। ਪੁਲਿਸ ਇਸ ਮਾਮਲੇ ‘ਚ ਅਗਲੇਰੀ ਕਾਰਵਾਈ ‘ਚ ਜੁਟੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button