Press ReleasePunjabTop News

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਲੜਕੀਆਂ ਨੂੰ ਗੱਤਕਾ ਰੈਫ਼ਰੀ ਬਣਾਉਣ ਦੀ ਸ਼ੁਰੂਆਤ

ਲੜਕੀਆਂ ਨੂੰ ਗੱਤਕਾ ਖੇਡਣ ਪ੍ਰਤੀ ਪ੍ਰੇਰਿਤ ਕਰਨ ਉਪਰ ਦਿੱਤਾ ਜ਼ੋਰ

ਤਲਵੰਡੀ ਸਾਬੋ : ਗੱਤਕੇਬਾਜ ਲੜਕੀਆਂ ਨੂੰ ਸ਼ਸ਼ਕਤ ਬਣਾਉਣਉਨ੍ਹਾਂ ਦੀ ਸਮਰੱਥਾ ਉਸਾਰੀ ਵਿੱਚ ਵਾਧਾ ਕਰਨ ਅਤੇ ਗੱਤਕਾ ਗਰਾਉਂਡ ਵਿੱਚ ਤਕਨੀਕੀ ਆਫੀਸ਼ੀਅਲ ਵਜੋਂ ਜਿੰਮੇਵਾਰੀ ਲਈ ਬਰਾਬਰੀ ਦੇ ਮੌਕੇ ਮੁਹੱਈਆ ਕਰਨ ਵਾਸਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਤਲਵੰਡੀ ਸਾਬੋ (ਬਠਿੰਡਾ) ਵਿਖੇ ਲਗਾਇਆ ਉੱਤਰੀ ਖੇਤਰ ਦਾ ਦੋ ਰੋਜਾ ਗੱਤਕਾ ਸੈਮੀਨਾਰ-ਕਮ-ਰੈਫਰੀ ਕੈਂਪ ਅੱਜ ਇੱਥੇ ਸਮਾਪਤ ਹੋ ਗਿਆ।

Punjab Bulletin : Channi ਨੂੰ High Court ਤੋਂ ਰਾਹਤ | Punjabi Bulletin | D5 Channel Punjabi

ਗੱਤਕਾ ਐਸੋਸੀਏਸ਼ਨ ਆਫ ਪੰਜਾਬ (ਰਜਿ.) ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਰਜਿ.) ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੀ ਸਮਾਪਤੀ ਮੌਕੇ ਮੌਕੇ ਮਾਤਾ ਸਾਹਿਬ ਕੌਰ ਕਾਲਜ (ਲੜਕੀਆਂ) ਤਲਵੰਡੀ ਸਾਬੋ ਦੀ ਪ੍ਰਿੰਸੀਪਲ ਕਮਲਜੀਤ ਕੌਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਉੱਪ-ਦਫ਼ਤਰ ਦੇ ਇੰਚਾਰਜ ਭੋਲਾ ਸਿੰਘ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਲੜਕੀਆਂ ਨੂੰ ਰੈਫਰੀ ਵਜੋਂ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਹੋਰ ਲੜਕੀਆਂ ਵੀ ਗੱਤਕਾ ਖੇਡਣ ਪ੍ਰਤੀ ਅਕਰਸ਼ਿਤ ਹੋਣਗੀਆਂ। ਉਹਨਾਂ ਕਿਹਾ ਕਿ ਗੱਤਕਾ ਅਤੇ ਸ਼ਸ਼ਤਰ ਵਿੱਦਿਆ ਸਿੱਖ ਵਿਰਾਸਤ ਦੀ ਪੁਰਾਤਨ ਕਲਾ ਹੈ।

Ik Meri vi Suno : ਨਹੀਂ ਹੋਵੇਗੀ Channi ਦੀ ਗ੍ਰਿਫ਼ਤਾਰੀ ? Rahul Gandhi ਦਾ Punjab ਆਉਣਾ ਹੋਇਆ ਔਖਾ ?

ਸਿੱਖ ਧਰਮ ਵਿੱਚੋਂ ਵੱਖ ਵੱਖ ਉਦਾਹਰਣਾਂ ਦਿੰਦਿਆਂ ਗੁਰੂ ਸਾਹਿਬਾਨ ਵੱਲੋਂ ਬੀਬੀਆਂ ਨੂੰ ਬਰਾਬਰੀ ਦੇਣ ਦੇ ਸੰਦੇਸ਼ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਗੱਤਕਾ ਖਾਸ ਕਰਕੇ ਬੀਬੀਆਂ ਲਈ ਸਵੈ-ਰੱਖਿਆ ਦੀ ਬਿਹਤਰ ਖੇਡ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਸਤਰ-ਵਿੱਦਿਆ ਨੂੰ ਪ੍ਰਫੁੱਲਤ ਕੀਤੇ ਜਾਣ ਬਾਰੇ ਵੇਰਵੇ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਤਲਵੰਡੀ ਸਾਬੋ ਵਿਖੇ 20 ਜਨਵਰੀ ਅਤੇ 21 ਜਨਵਰੀ ਨੂੰ ਹੋ ਰਹੀ ਲੜਕੀਆਂ ਦੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

Punjabi Singer Ranjit Bawa ਹੋਏ ਭਾਵੁਕ, ਰੋਂਦਾ ਨੀ ਝੱਲ ਹੁੰਦਾ ਪਰਿਵਾਰ, ਵੇਖੋ ਘਰ ਦੀਆਂ ਸਿੱਧੀਆਂ ਤਸਵੀਰਾਂ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੋਆਰਡੀਨੇਟਰ ਸਿਮਰਨਜੀਤ ਸਿੰਘ ਅਤੇ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਗੱਤਕਾ ਖੇਡ ਨੂੰ ਕੌਮੀ ਪੱਧਰ ਉਤੇ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਯਤਨਾਂ ਵਜੋਂ ਹੀ ਲੜਕੀਆਂ ਨੂੰ ਗੱਤਕੇ ਪ੍ਰਤੀ ਆਕਰਸ਼ਿਤ ਕਰਨ ਲਈ ਉਨ੍ਹਾਂ ਨੂੰ ਗੱਤਕਾ ਗਰਾਉਂਡ ਵਿੱਚ ਤਕਨੀਕੀ ਆਫੀਸ਼ੀਅਲ ਵਜੋਂ ਬਰਾਬਰੀ ਦੇ ਮੌਕੇ ਮੁਹੱਈਆ ਕਰਵਾਉਣ ਵਾਸਤੇ ਇਹ ਕੈਂਪ ਲਾਇਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਸਾਰੇ ਟੂਰਨਾਮੈਂਟਾਂ ਵਿੱਚ ਲੜਕੀਆਂ ਵੀ ਰੈਫ਼ਰੀ ਦੀ ਭੂਮਿਕਾ ਨਿਭਾਅ ਸਕਣ। ਇਸ ਕੈਂਪ ਵਿੱਚ ਭਾਗ ਲੈਣ ਵਾਲੀਆਂ ਲੜਕੀਆਂ ਨੂੰ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਟੀ-ਸ਼ਰਟਾਂ ਅਤੇ ਸਰਟੀਫ਼ਿਕੇਟ ਵੀ ਦਿੱਤੇ ਗਏ।

Vigilance ਦੀ ਕਾਰਵਾਈ ਤੋਂ ਭੜਕੇ ਅਫਸਰ, Bhagwant Mann ਸਰਕਾਰ ਖਿਲਾਫ ਵੱਡਾ ਐਲਾਨ, ਪੂਰੇ Punjab ‘ਚ ਕੰਮ ਠੱਪ

ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਖੇਡ ਡਾਇਰੈਕਟੋਰੇਟ ਦੇ ਡਾਇਰੈਕਟਰ ਹਰਕਿਰਨਜੀਤ ਸਿੰਘ ਫਾਜਿਲਕਾਰਮਨਜੀਤ ਸਿੰਘ ਸ਼ੰਟੀਰਵਿੰਦਰ ਸਿੰਘ ਰਵੀਸਿਖਲਾਈ ਤੇ ਕੋਚਿੰਗ ਡਾਇਰੈਕਟੋਰੇਟ ਦੇ ਡਾਇਰੈਕਟਰ ਇੰਦਰਜੋਧ ਸਿੰਘ ਸੰਨੀਚਰਨਜੀਤ ਕੌਰ ਮੁਹਾਲੀਗੁਰਪ੍ਰੀਤ ਸਿੰਘ ਬਠਿੰਡਾਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਵੱਲੋਂ ਰਾਜਦੀਪ ਸਿੰਘ ਬਾਲੀਜਿਲਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਹਰਜੀਤ ਸਿੰਘਜਸਕਰਨ ਸਿੰਘਚੀਫ ਰੈਫਰੀ ਸੁਪ੍ਰੀਤ ਸਿੰਘ ਤੇ ਪਰਮਿੰਦਰ ਸਿੰਘ ਵੀ ਸ਼ਾਮਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button