Press ReleasePunjabTop News

ਨੈੱਟ ਜ਼ੀਰੋ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਟੇਟ ਐਨਰਜੀ ਐਕਸ਼ਨ ਪਲਾਨ ਦੀ ਸ਼ੁਰੂਆਤ

ਅੰਮ੍ਰਿਤਸਰ ਨੂੰ ਸੋਲਰ ਸਿਟੀ ਵਜੋਂ ਕੀਤਾ ਜਾਵੇਗਾ ਵਿਕਸਤ

ਵਧੀਕ ਮੁੱਖ ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਏ. ਵੇਣੂ ਪ੍ਰਸਾਦ ਨੇ ਸਾਰੇ ਵਿਭਾਗਾਂ ਨੂੰ ਦਫ਼ਤਰੀ ਇਮਾਰਤਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਲਈ ਅੱਗੇ ਆਉਣ ਲਈ ਕਿਹਾ

ਚੰਡੀਗੜ੍ਹ : ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਅੱਜ ਪੰਜਾਬ ਸਟੇਟ ਐਨਰਜੀ ਐਕਸ਼ਨ ਪਲਾਨ ਲਾਂਚ ਕੀਤਾ ਗਿਆ ਹੈ ਤਾਂ ਜੋ ਇਮਾਰਤਾਂ, ਉਦਯੋਗਾਂ, ਨਗਰ-ਪਾਲਿਕਾਵਾਂ, ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਐਕਸ਼ਨ ਪਲਾਨ ਦਾ ਉਦੇਸ਼ ਸੂਬੇ ਦੇ ਵਿਭਾਗਾਂ/ਏਜੰਸੀਆਂ ਦੀ ਸਭ ਤੋਂ ਟਿਕਾਊ, ਲੰਬੀ ਮਿਆਦ ਵਾਲੀ ਅਤੇ ਇੰਟਰ ਸੈਕਟਰਲ ਨਵਿਆਉਣਯੋਗ/ਸਾਫ਼ ਤੇ ਸਵੱਛ ਊਰਜਾ ਯੋਜਨਾ ਨੂੰ ਅਪਣਾਉਣ ਵਿੱਚ ਸਹਾਇਤਾ ਕਰਨਾ ਹੈ।
ਬੂਥ ਕੈਪਚਰਿੰਗ ‘ਤੇ ‘AAP’ MLA ਦਾ ਧਮਾਕਾ ! ਪਤਨੀ ਸਮੇਤ ਪਹੁੰਚਿਆ ਬੂਥ ‘ਤੇ ! | D5 Channel Punjabi
ਇਸ ਦੌਰਾਨ ਵਧੀਕ ਮੁੱਖ ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਸ੍ਰੀ ਏ.ਵੇਣੂ ਪ੍ਰਸਾਦ, ਚੇਅਰਮੈਨ ਪੇਡਾ ਸ੍ਰੀ ਐਚ.ਐਸ.ਹੰਸਪਾਲ ਅਤੇ ਇੰਡੋ-ਜਰਮਨ ਐਨਰਜੀ ਪ੍ਰੋਗਰਾਮ ਜੀ.ਆਈ.ਜ਼ੈੱਡ. ਦੇ ਮੁਖੀ ਡਾ. ਵਿਨਫਰਾਈਡ ਡੈਮ ਵੱਲੋਂ ਸੂਬੇ ਲਈ ਅੰਮ੍ਰਿਤਸਰ ਸਮਾਰਟ ਸਿਟੀ ਪੋਰਟਲ ਅਤੇ ਨਵਿਆਉਣਯੋਗ ਪਰਚੇਜ਼ ਔਬਲੀਗੇਸ਼ਨਜ਼ (ਆਰ.ਪੀ.ਓ.) ਪੋਰਟਲ ਦੇ ਨਾਲ ਡਿਸੀਜ਼ਨ ਸਪੋਰਟ ਟੂਲ (ਡੀ.ਐਸ.ਟੀ.) ਵੀ ਲਾਂਚ ਕੀਤਾ ਗਿਆ।
ਗੋਡਿਆਂ ਦੇ ਮਰੀਜ਼ਾਂ ਲਈ ਜ਼ਰੂਰੀ ਵੀਡੀਓ! ਬਜ਼ੁਰਗ ਵੀ ਘੋੜਿਆਂ ਵਾਂਗ ਦੌੜਨਗੇ ! ਤਾਂਹੀਓ! ਕਹਿੰਦੇ ਵੈਦ ਵੈਦ ’ਚ ਫਰਕ ਹੁੰਦੈ!
ਸ੍ਰੀ ਏ ਵੇਣੂ ਪ੍ਰਸਾਦ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੋਲਰ ਸਿਟੀ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਟੇਟ ਐਨਰਜੀ ਐਕਸ਼ਨ ਪਲਾਨ ਹਰੇਕ ਸੈਕਟਰ ਜਿਵੇਂ ਖੇਤੀਬਾੜੀ, ਬਿਜਲੀ, ਨਵਿਆਉਣਯੋਗ, ਸੀ.ਬੀ.ਜੀ., ਨਗਰਪਾਲਿਕਾਵਾਂ, ਟਰਾਂਸਪੋਰਟ, ਇਮਾਰਤਾਂ ਅਤੇ ਉਦਯੋਗਾਂ ਵਿੱਚ ਨੈੱਟ ਜ਼ੀਰੋ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ। ਪੇਡਾ ਵੱਲੋਂ 20 ਤੋਂ ਵੱਧ ਵਿਭਾਗਾਂ/ਸੰਸਥਾਵਾਂ ਦੇ ਸਲਾਹਕਾਰਾਂ ਦੀ ਤਜਰਬੇਕਾਰ ਟੀਮ ਅਤੇ ਨੁਮਾਇੰਦਿਆਂ ਦੀ ਮਦਦ ਨਾਲ ਤਕਨੀਕੀ ਸਹਾਇਤਾ ਲੈਣ ਵਾਸਤੇ ਜਰਮਨ ਦੇ ਇਕਨੌਮਿਕ ਕੋਆਪਰੇਸ਼ਨ ਅਤੇ ਡਿਵੈਲਪਮੈਂਟ ਮੰਤਰਾਲੇ ਤੋਂ ਫੰਡ ਪ੍ਰਾਪਤ ਜੀ.ਆਈ.ਜ਼ੈੱਡ. ਦੇ ਆਈ.ਜੀ.ਈ.ਐਨ. ਐਕਸੈੱਸ ਟੂ ਐਨਰਜੀ ਪ੍ਰੋਗਰਾਮ ਨਾਲ ਸਮਝੌਤਾ ਸਹੀਬੱਧ ਕੀਤਾ ਹੈ।
Sushil Rinku ਨੂੰ Karamjit Chaudhary ਨੇ ਚਾੜਿਆ ਮਾਂਜਾ | D5 Channel Punjabi | Jalandhar by Election
ਇਸ ਐਕਸ਼ਨ ਪਲਾਨ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਇਸਦੀ ਪ੍ਰਗਤੀ ਦੀ ਤਿਮਾਹੀ ਆਧਾਰ ‘ਤੇ ਸਮੀਖਿਆ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਬਿਜਲੀ ਖੇਤਰ ਨੂੰ ਡੀਕਾਰਬੋਨਾਈਜ਼ (ਕਾਰਬਨ ਮੁਕਤ) ਕਰਨ ਲਈ ਸਾਰੇ ਵਿਭਾਗਾਂ ਨੂੰ ਆਪਣੇ ਦਫ਼ਤਰਾਂ ਦੀਆਂ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਸਬੰਧੀ ਕਦਮ ਚੁੱਕਣ ਲਈ ਕਿਹਾ ਜਿਸ ਨਾਲ ਉਨ੍ਹਾਂ ਦੇ ਬਿਜਲੀ ਦੀ ਖ਼ਪਤ ਸਬੰਧੀ ਖਰਚਿਆਂ ਨੂੰ 25 ਫੀਸਦ ਤੋਂ 30 ਫੀਸਦ ਤੱਕ ਘਟਾਉਣ ਵਿੱਚ ਮਦਦ ਮਿਲੇਗੀ।
Charanjit Channi ਦਾ ਸ਼ੱਕ ਨਿਕਲਿਆ ਸੱਚ! ਕੁੱਟੇ ਕਾਂਗਰਸੀ, ਕੀਤਾ ਬੂਥ ਕੈਪਚਰ | D5 Channel Punjabi
ਪੇਡਾ ਦੇ ਚੇਅਰਮੈਨ ਸ੍ਰੀ ਐੱਚ.ਐੱਸ. ਹੰਸਪਾਲ ਨੇ ਕਿਹਾ ਕਿ ਪੇਡਾ ਊਰਜਾ ਸੰਭਾਲ ਐਕਟ, 2001 ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਦੀ ਡੈਜ਼ੀਗਨੇਟਿਡ ਏਜੰਸੀ ਹੈ ਅਤੇ ਪੇਡਾ ਦਾ ਉਦੇਸ਼ 2070 ਤੱਕ ਨੈੱਟ ਜ਼ੀਰੋ ਟੀਚਿਆਂ ਨੂੰ ਪ੍ਰਾਪਤ ਕਰਨਾ ਹੈ। ਉਨ੍ਹਾਂ ਨੇ ਬੀ.ਈ.ਈ. ਵੱਲੋਂ ਸੂਬਾ ਪੱਧਰ ‘ਤੇ ਸਟੇਟ ਐਨਰਜੀ ਐਫੀਸ਼ੈਂਸੀ ਪਲਾਨ (ਸੀ.ਈ.ਏ.ਪੀ.) ਤਿਆਰ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ। ਪੰਜਾਬ ਨੇ ਸਟੇਟ ਐਨਰਜੀ ਵਿਜ਼ਨ 2047 ਵੀ ਤਿਆਰ ਕੀਤਾ ਹੈ।
Pargat Singh ਦਾ ਵੱਡਾ ਬਿਆਨ‘ ਇਸ ਤਰੀਕੇ ਨਾਲ ਨਹੀਂ ਹੁੰਦੀ ਤਰੱਕੀ’ | D5 Channel Punjabi
ਇਸ ਵਿਲੱਖਣ ਪਲਾਨ ਨੂੰ ਤਿਆਰ ਕਰਨ ਲਈ ਪੇਡਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਇੰਡੋ-ਜਰਮਨ ਐਨਰਜੀ ਪ੍ਰੋਗਰਾਮ ਜੀ.ਆਈ.ਜ਼ੈੱਡ. ਦੇ ਮੁਖੀ ਡਾ. ਵਿਨਫਰਾਈਡ ਡੈਮ ਨੇ ਨੈੱਟ ਜ਼ੀਰੋ ਟੀਚੇ ਦੀ ਪ੍ਰਾਪਤੀ ਲਈ ਭਾਰਤ ਦੇ ਉਦੇਸ਼ ਨੂੰ ਪੂਰਾ ਕਰਨ ਵਾਸਤੇ ਲੰਬੇ ਸਮੇਂ ਦੀ ਐਨਰਜੀ ਪਲਾਨਿੰਗ ਦੇ ਮਹੱਤਵ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਕੌਮਾਂਤਰੀ ਪੱਧਰ ‘ਤੇ ਨਿਰਧਾਰਤ ਟੀਚਿਆਂ ਨੂੰ ਹਾਸਲ ਕਰਨ ਲਈ ਸੂਬੇ ਦੇ ਸਾਰੇ ਸਰਕਾਰੀ ਵਿਭਾਗਾਂ ਅਤੇ ਨਾਗਰਿਕਾਂ ਦੀ ਭੂਮਿਕਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਵੱਖ-ਵੱਖ ਯੂਰਪੀਅਨ ਦੇਸ਼ਾਂ ਦੀਆਂ ਉਦਾਹਰਣਾਂ ਸਾਂਝੀਆਂ ਕਰਨ ਦੇ ਨਾਲ ਨਾਲ ਆਪਣੀ ਆਰਥਿਕਤਾ ਨੂੰ ਡੀਕਾਰਬੋਨਾਈਜ਼ ਕਰਨ, ਜਿਸ ਵਾਸਤੇ ਜ਼ਿਆਦਾਤਰ ਮੁਲਕਾਂ ਵੱਲੋਂ 2050 ਤੱਕ ਅਤੇ ਜਰਮਨੀ ਵੱਲੋਂ 2045 ਤੱਕ ਦਾ ਟੀਚਾ ਰੱਖਿਆ ਗਿਆ ਹੈ, ਲਈ ਉਨ੍ਹਾਂ ਦੀਆਂ ਸੈਕਟਰਲ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਦਿੱਤੀ।
AAP MLA ਦੇ Driver ਨੇ ਕਾਂਗਰਸੀਆਂ ’ਤੇ ਚੜ੍ਹਾਈ ਗੱਡੀ, ਫਿਰ ਕਾਂਗਰਸੀਆਂ ਨੇ ਪਾ ਲਿਆ ਘੇਰਾ | D5 Channel Punjabi
ਸਾਰੇ ਭਾਗੀਦਾਰਾਂ ਦਾ ਸੁਆਗਤ ਕਰਦਿਆਂ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਸਟੇਟ ਐਨਰਜੀ ਐਕਸ਼ਨ ਪਲਾਨ ਅਤੇ ਆਨਲਾਈਨ ਡਿਸੀਜ਼ਨ ਸਪੋਰਟ ਟੂਲ ਬਾਰੇ ਜਾਣਕਾਰੀ ਦਿੱਤੀ ਜਿਸ ਦੀ ਵਰਤੋਂ ਕਰਦਿਆਂ, ਸਾਰੇ ਸਬੰਧਤ ਵਿਭਾਗ ਸੂਬੇ ਲਈ ਕੋਈ ਵੀ ਵੱਡੇ ਵਿਕਾਸ ਟੀਚੇ ਨਿਰਧਾਰਤ ਕਰਨ ਤੋਂ ਪਹਿਲਾਂ ਡਾਟਾ-ਆਧਾਰਤ ਵਿਕਾਸ ਯੋਜਨਾਵਾਂ ਤਿਆਰ ਕਰਦੇ ਹਨ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਬਿਜਲੀ ਵਿਭਾਗ ਸ੍ਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ ਅਤੇ ਚੀਫ਼ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ, ਸੀਨੀਅਰ ਸਲਾਹਕਾਰ ਜੀ.ਆਈ.ਜ਼ੈੱਡ. ਇੰਡੀਆ ਸ੍ਰੀਮਤੀ ਨਿਧੀ ਸਰੀਨ, ਪੇਡਾ ਦੇ ਜੁਆਇੰਟ ਡਾਇਰੈਕਟਰ ਸ੍ਰੀ ਕੁਲਬੀਰ ਸਿੰਘ ਸੰਧੂ ਤੋਂ ਇਲਾਵਾ ਟਰਾਂਸਪੋਰਟ, ਲੋਕ ਨਿਰਮਾਣ, ਤਕਨੀਕੀ ਸਿੱਖਿਆ, ਨਿਵੇਸ਼ ਪ੍ਰੋਤਸਾਹਨ, ਹੁਨਰ ਵਿਕਾਸ, ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button