Breaking NewsD5 specialNewsPoliticsPunjab

ਨੌਜਵਾਨਾਂ ਦੀ ਦਰਦਨਾਕ ਮੌਤ ਤੇ ਰੋਣ-ਪਿੱਟਣ, ਸਰਪੰਚੀ ਦੀਆਂ ਵੋਟਾਂ ਦਾ ਖੌਫ਼ਨਾਕ ਮੰਜ਼ਰ (ਵੀਡੀਓ)

ਪਟਿਆਲਾ : ਆਉਣ ਵਾਲੀ 30 ਤਾਰੀਖ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਇਸ ਦੇ ਲਈ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਹੋਇਆ ਹੈ। ਜਿੱਤ ਪ੍ਰਾਪਤ ਕਰਨ ਲਈ ਉਹ ਹਰ ਤਰੀਕਾ ਅਪਣਾ ਰਹੇ ਹਨ ਫਿਰ ਉਹ ਭਾਵੇਂ ਸਹੀ ਹੋਵੇ ਜਾਂ ਗਲਤ। ਇਨ੍ਹਾਂ ਦਿਨਾਂ ਦੌਰਾਨ ਹਰ ਪਿੰਡ ਵਿੱਚ ਸ਼ਰਾਬ ਦਾ ਹੜ੍ਹ ਆਇਆ ਹੋਇਆ ਹੈ, ਹਰ ਉਮੀਦਵਾਰ ਵੋਟਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਵੋਟਰਾਂ ਨੂੰ ਨਸ਼ੇ ਵੰਡ ਕੇ ਭਰਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਤਾਜ਼ਾ ਮਾਮਲਾ ਪਟਿਆਲਾ ਦੇ ਬਲਾਕ ਸਮਾਣਾ ਦੇ ਪਿੰਡ ਕੋਟਲੀ ਦਾ ਹੈ।ਜਿਥੇ ਪਰਿਵਾਰ ਮੈਂਬਰਾਂ ਮੁਤਾਬਕ ਸ਼ਰਾਬ ਪੀਣ ਨਾਲ ਰਾਜਿੰਦਰ ਕੁਮਾਰ ਨੌਜਵਾਨ ਦੀ ਮੌਤ ਹੋ ਗਈ।

Read Also ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਭੜਕੇ ਮਜੀਠੀਆ, ‘ਕਹਿੰਦਾ ਕਰਲੋ ਜਿਹੜਾ ਧੱਕਾ ਕਰਨਾ’!

ਉਧਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਨਸ਼ਿਆਂ ਉੱਤੇ ਰੋਕ ਲਾ ਰਹੀ ਹੈ ਪਰ ਦੂਜੇ ਇਨ੍ਹਾਂ ਚੋਣਾਂ ਦੌਰਾਨ ਸ਼ਰੇਆਮ ਸ਼ਰਾਬ ਵਰਤਾਈ ਜਾ ਰਹੀ ਹੈ। ਇਹ ਗੱਲ ਸਿਰਫ ਸਮਾਣਾ ਦੇ ਪਿੰਡ ਕੋਟਲੀ ਦੀ ਹੀ ਨਹੀਂ ਹੈ ਬਲਕਿ ਸੂਬੇ ਦੇ ਹਰ ਪਿੰਡ ਵਿੱਚ ਇਹੀ ਮਾਹੌਲ ਬਣਿਆ ਹੋਇਆ ਹੈ। ਹਰ ਉਮੀਦਵਾਰ ਜਿੱਤ ਪ੍ਰਾਪਤ ਕਰਨ ਲਈ ਆਪਣੇ ਪਿੰਡ ਵਿੱਚ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਦੀ ਵੰਡ ਕਰ ਰਿਹਾ ਹੈ। ਇਸ ਪ੍ਰਕਾਰ ਅੱਜ ਕੱਲ੍ਹ ਪਿੰਡਾਂ ਵਿੱਚ ਇੰਝ ਜਾਪਦਾ ਹੈ ਕਿ ਸ਼ਰਾਬ ਦਾ ਹੜ੍ਹ ਆਇਆ ਹੋਇਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button