ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦੇਣ ਲਈ ਚੱਲ ਰਹੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ: ਮੁੱਖ ਸਕੱਤਰ
ਚੰਡੀਗੜ੍ਹ: ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯੋਗ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੈਰਿਟ ਦੇ ਆਧਾਰ ’ਤੇ ਯੋਗ ਉਮੀਦਵਾਰਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਚੱਲ ਰਹੀ ਭਰਤੀ ਮੁਹਿੰਮ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ।ਉਨਾਂ ਨੇ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਵੀ ਮੰਗੇ ਤਾਂ ਜੋ ਇਨਾਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ।ਇੱਥੇ ਰਾਜ ਰੋਜ਼ਗਾਰ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਿੱਧੀ ਭਰਤੀ ਦੇ ਕੋਟੇ ਦੀ ਸ਼ੇ੍ਰਣੀ ਤਹਿਤ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੂੰ ਦਿੱਤੇ ਜਾਣ ਤਾਂ ਜੋ ਸਰਕਾਰੀ ਵਿਭਾਗਾਂ ਵਿਚ ਇਕ ਲੱਖ ਨੌਜਵਾਨਾਂ ਦੀ ਭਰਤੀ ਲਈ ਰਾਜ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਜਲਦ ਤੋਂ ਜਲਦ ਸ਼ੁਰੂ ਕੀਤਾ ਜਾ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.