NewsPress ReleasePunjabTop News

ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉੱਚ ਸਿੱਖਿਆ ‘ਚ ਵੱਡੇ ਸੁਧਾਰ ਸ਼ੁਰੂ: ਮੀਤ ਹੇਅਰ

ਸਿੱਖਿਆ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਸਭ ਤੋਂ ਤਰਜੀਹੀ ਵਿਸ਼ਾ

ਚੰਡੀਗੜ੍ਹ /ਐਸ.ਏ.ਐਸ. ਨਗਰ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਸਭ ਤੋਂ ਤਰਜੀਹੀ ਵਿਸ਼ਾ ਹੈ।ਸਕੂਲ, ਉਚ, ਮੈਡੀਕਲ ਤੇ ਤਕਨੀਕੀ ਸਿੱਖਿਆ ਚਾਰੋ ਖੇਤਰਾਂ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉੱਚ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜਿਸ ਦਾ ਮਕਸਦ ਸਾਡੇ ਨੌਜਵਾਨਾਂ ਨੂੰ ਹੀ ਦੇਸ਼ ਵਿੱਚ ਰੋਜ਼ਗਾਰ ਦੇ ਕਾਬਲ ਬਣਾਉਣਾ ਹੈ।
ਮੀਤ ਹੇਅਰ ਅੱਜ ਰਿਆਤ ਬਾਹਰਾ ਯੂਨੀਵਰਸਿਟੀ, ਮੁਹਾਲੀ ਵਿਖੇ ਐਸੋਸੀਏਸ਼ਨ ਆਫ਼ ਅਨਏਡਿਡ ਕਾਲਜ ਟੀਚਰਜ਼ (ਏ.ਯੂ.ਸੀ.ਟੀ.), ਪੰਜਾਬ ਅਤੇ ਚੰਡੀਗੜ੍ਹ ਵੱਲੋਂ ਉੱਚ ਸਿੱਖਿਆ ‘ਤੇ ਕਰਵਾਏ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਸੁਧਾਰਾਂ ਨਾਲ ਨਾਲ ਨਾ ਸਿਰਫ਼ ਅਧਿਆਪਕਾਂ ਦਾ ਸੋਸ਼ਣ ਖ਼ਤਮ ਹੋਵੇਗਾ, ਸਗੋਂ ਉੱਚ ਸਿੱਖਿਆ ਨੂੰ ਸਸਤੀ, ਹੁਨਰ-ਅਧਾਰਿਤ ਅਤੇ ਨੌਕਰੀਆਂ ਪ੍ਰਦਾਨ ਕਰਕੇ ਦੇਸ਼ ਵਿੱਚ ਹੀ ਰੋਜ਼ਗਾਰ ਦੇ ਕਾਬਲ ਬਣਾਇਆ ਜਾ ਸਕੇਗਾ ਤਾਂ ਜੋ ਆਪਣੇ ਵਸੀਲਿਆਂ ਵਾਸਤੇ ਵਿਦੇਸ਼ ਨਾ ਜਾਣਾ ਪਵੇ। ਕਿੱਤਾ ਮੁਖੀ ਉੱਚ ਸਿੱਖਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਮਸਲਿਆਂ ਦੀ ਸ਼ਨਾਖਤ ਕਰਨ ਅਤੇ ਹੱਲ ਕਰਨ ਲਈ ਕਮੇਟੀ ਬਣਾਈ ਜਾਵੇਗੀ। ਮੀਤ ਹੇਅਰ ਨੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।
ਇਸ ਤੋਂ ਪਹਿਲਾ ਸਿੱਖਿਆ ਸ਼ਾਸਤਰੀ ਡਾ. ਪਿਆਰਾ ਲਾਲ ਗਰਗ ਨੇ ਕੁੰਜੀਵਤ ਭਾਸ਼ਣ ਦਿੱਤਾ ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ, ਉੱਘੇ ਪੱਤਰਕਾਰ ਜਤਿੰਦਰ ਪੰਨੂ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ। ਏ.ਯੂ.ਸੀ.ਟੀ. ਦੇ ਬੁਲਾਰੇ ਪ੍ਰੋ. ਤਰੁਣ ਘਈ ਨੇ ਸਾਰੇ ਮਹਿਮਾਨਾਂ ਤੇ ਬੁਲਾਰਿਆਂ ਦਾ ਧੰਨਵਾਦ ਕੀਤਾ।
ਸੈਮੀਨਾਰ ਦਾ ਉਦੇਸ਼ ਪੰਜਾਬ ਵਿੱਚ ਉਚੇਰੀ ਸਿੱਖਿਆ ਨਾਲ ਸਬੰਧਤ ਭਖਦੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਸ ਦੇ ਵਿਕਾਸ ਲਈ ਇੱਕ ਰੂਪ-ਰੇਖਾ ਤਿਆਰ ਕਰਨ ਲਈ ਅਕਾਦਮਿਕ, ਬੁੱਧੀਜੀਵੀ ਵਰਗ ਅਤੇ ਸਰਕਾਰ ਨੂੰ ਇੱਕ ਸਾਂਝੇ ਪਲੇਟਫਾਰਮ ‘ਤੇ ਲਿਆਉਣਾ ਸੀ। ਸੈਮੀਨਾਰ ਵਿੱਚ ਕਾਲਜਾਂ ਅਤੇ ਯੂਟੀ ਦੇ ਲਗਭਗ 400 ਗੈਰ-ਸਹਾਇਤਾ ਪ੍ਰਾਪਤ ਕਾਲਜ ਅਧਿਆਪਕ ਹਾਜ਼ਰ ਹੋਏ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button