Breaking NewsD5 specialNewsPoliticsPunjab

ਨੌਜਵਾਨਾਂ ਲਈ ਵੱਡੀ ਖੁਸ਼ਖਬਰੀ, ਕੈਪਟਨ ਸਰਕਾਰ ਦਾ ਵੱਡਾ ਐਲਾਨ, ਦੇਖੋ ਕਿੰਨੇ ਲੱਖ ਨੌਕਰੀਆਂ ਦਾ ਕੀਤਾ ਐਲਾਨ

ਮੋਹਾਲੀ : ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਤਕ ਅਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲੋਕਾਂ ਦੀ ਭਲਾਈ ਵਾਲੀਆਂ ਕਈ ਯੋਜਨਾਵਾਂ ਦਾ ਐਲਾਨ ਕੀਤਾ। ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਜਵਾਨਾਂ ਨੂੰ ਆਉਂਦੇ ਦੋ ਸਾਲਾਂ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ। ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ।

🔴 LIVE 🔴ਖਾਲਿਸਤਾਨ ਦੇ ਨਾਮ ‘ਤੇ ਪੰਜਾਬ ‘ਚ ਵੱਡੇ ਕਾਂਡ! ਪੰਜਾਬ ‘ਤੇ ਚਾਰੋ ਪਾਸੋਂ ਹੋਏ ਹਮਲੇ! ਨਹੀਂ ਟਲਦਾ ਬਾਜਵਾ,

ਉਨ੍ਹਾਂ ਪ੍ਰਾਈਵੇਟ ਖੇਤਰ ਵਿਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਯੋਜਨਾ ‘ਘਰ-ਘਰ ਰੁਜ਼ਗਾਰ ਸਕੀਮ’ ਤਹਿਤ ਹੁਣ ਤਕ 13.60 ਲੱਖ ਨੌਜਵਾਨਾਂ ਨੂੰ ਰੁਜ਼ਗਾਰ/ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਦਯੋਗਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੋਤਸਾਹਨ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਹੁਣ ਤਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ ‘ਤੇ ਹੋ ਚੁੱਕਾ ਹੈ ਜਿਸ ਨਾਲ ਸੂਬੇ ਵਿੱਚ ਦੋ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੀ ਸਮਰੱਥਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button