Breaking NewsIndiaNewsPoliticsPunjab

ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਕੇਂਦਰ ਬਣਾਵੇ ਡਰੱਗ ਨੀਤੀ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ : ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਰਾਸ਼ਟਰੀ ਡਰੱਗ ਨੀਤੀ ਦਾ ਮੁੜ ਸੱਦਾ ਦਿੰਦਿਆਂ ਕਿਹਾ ਹੈ ਕਿ ਨਸ਼ਿਆਂ ਦੀ ਪਰੇਸ਼ਾਨੀ ਨਾਲ ਪ੍ਰਭਾਵੀ ਤਰੀਕੇ ਨਾਲ ਨਿਪਟਣ ਲਈ ਕੇਂਦਰੀ ਪੱਧਰ ‘ਤੇ ਵਿਆਪਕ ਫਾਰਮੂਲਾ ਤਿਆਰ ਕੀਤੇ ਜਾਣ ਦੀ ਜ਼ਰੂਰਤ ਹੈ। ਕੈਪਟਨ ਅਮਰਿੰਦਰ ਮੁੱਖ ਮੰਤਰੀ ਵਜੋਂ ਆਪਣੇ ਪਿਛਲੇ ਕਾਰਜਕਾਲ ਤੋਂ ਹੀ ਅਜਿਹੀ ਨੀਤੀ ਦੀ ਮੰਗ ਕਰਦੇ ਆ ਰਹੇ ਨੇ ਇਨ੍ਹਾਂ ਤੱਥਾਂ ਨੂੰ ਸੁਖਾਵਾਂ ਮੰਨਿਆ ਹੈ ਕਿ ਕੱਝ ਸੂਬਿਆਂ ਵੱਲੋਂ ਅਫੀਮ ਦੀ ਖੇਤੀ ਦੀ ਵੱਧ ਰਹੀ ਮੰਗ ਦੇ ਕਾਰਨ ਇਹ ਮੁੱਦਾ ਕੇਂਦਰ ਤੱਕ ਪਹੁੰਚ ਗਿਆ ਹੈ। ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਵੱਲੋਂ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ ਜਿਸ ਦੇ ਲਈ ਉਹ ਪੰਜਾਬ ਵਿੱਚ ਮੰਡੀ ਭਾਲ ਰਹੇ ਹਨ ਤੇ ਉਨ੍ਹਾਂ ਇਸ ਤੇ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਸੂਬੇ ਦੀ ਨੌਜਵਾਨ ਪੀੜ੍ਹੀ ਤਬਾਹ ਹੋ ਜਾਵੇਗੀ।

Read Also ਡਰੱਗ ਤਸਕਰੀ ਦੇ ਸਵਾਲ ‘ਤੇ ਪੱਤਰਕਾਰ ‘ਤੇ ਭੜਕਿਆ ਕੈਪਟਨ!

ਬੀਤੇ ਦਿਨੀਂ ਜਾਰੀ ਇੱਕ ਬਿਆਨ ਵਿੱਚ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਕੋਲ ਰਾਸ਼ਟਰੀ ਡਰੱਗ ਨੀਤੀ ਦਾ ਮੁੱਦਾ ਚੁੱਕਿਆ ਹੈ ਅਤੇ ਉਨ੍ਹਾਂ ਨੇ ਮੁੱਖ ਮੰਤਰੀਆਂ ਦੀ ਕਾਨਫਰੰਸ ਵਿੱਚ ਵੀ ਇਹ ਮਾਮਲਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਪਸ਼ਟ ਵਿਧੀ-ਵਿਧਾਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਇਸ ਸਮੱਸਿਆ ਨਾਲ ਨਿਪਟਣ ਲਈ ਰਾਸ਼ਟਰੀ ਨੀਤੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਸੂਬਾ ਡਰੱਗ ਖਾਸਕਰ ਅਫੀਮ ਦੀ ਪੈਦਾਵਾਰ ਕਰਦਾ ਹੈ ਅਤੇ ਦੂਸਰਾ ਨਹੀਂ ਕਰਦਾ ਜਿਸ ਦੇ ਕਾਰਨ ਦੇਸ਼ ਵਿੱਚ ਨਾ-ਪ੍ਰਵਾਨ ਕੀਤੇ ਜਾਣ ਵਾਲੀ ਸਥਿਤੀ ਪੈਦਾ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਨੀਤੀ ਨਸ਼ਿਆਂ ਦੀ ਖੇਤੀ ਦੀ ਜ਼ਰੂਰਤ ਨੂੰ ਵੀ ਮੁਖ਼ਾਤਿਬ ਹੋ ਸਕਦੀ ਹੈ। ਜਿਸ ਦੀ ਫਾਰਮਾਸਿਊਟੀਕਲ ਉਦਯੋਗ ਲਈ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਨੀਤੀ ਨੂੰ ਤਿਆਰ ਕਰਦੇ ਹੋਏ ਕੇਂਦਰ ਵੱਲੋਂ ਸੂਬਿਆਂ ਅਤੇ ਮਾਹਰਾਂ ਨੂੰ ਇਹ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button