Breaking NewsD5 specialNewsPress ReleasePunjab

ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਤ੍ਰੈ-ਸ਼ਤਾਬਦੀ ਕਾਲਜ ਵਿਖੇ ਪਹਿਲਾ ਸੈਮੀਨਾਰ ਭਲਕੇ

ਅੰਮ੍ਰਿਤਸਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਭਲਕੇ 13 ਫਰਵਰੀ ਨੂੰ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ, ਨਗਰ ਕੀਰਤਨਾਂ ਦੇ ਨਾਲ-ਨਾਲ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਸੈਮੀਨਾਰ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸੇ ਤਹਿਤ ਹੀ ਪਹਿਲਾ ਸੈਮੀਨਾਰ ਇਥੇ ਸਥਿਤ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਹੋਵੇਗਾ।
ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਰਨਗੇ, ਜਦਕਿ ਮੁੱਖ ਮਹਿਮਾਨ ਵਜੋਂ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸ਼ਾਮਲ ਹੋਣਗੇ। ਇਸ ਮੌਕੇ ਪ੍ਰੋ: ਰਵਿੰਦਰ ਕੌਰ ਅਤੇ ਡਾ. ਧਰਮ ਸਿੰਘ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਤੇ ਫਲਸਫੇ ’ਤੇ ਅਧਾਰਤ ਖੋਜ ਭਰਪੂਰ ਪਰਚੇ ਪੜ੍ਹੇ ਜਾਣਗੇ। ਇਸ ਤੋਂ ਇਲਾਵਾ ਕਾਲਜ ਦੇ ਵਿਦਿਆਰੀਆਂ ਵੱਲੋਂ ਸ਼ਬਦ ਗਾਇਨ, ਕਵੀਸ਼ਰੀ ਦੀ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਧੰਨਵਾਦੀ ਭਾਸ਼ਣ ਡਾ. ਤਜਿੰਦਰ ਕੌਰ ਡਾਇਰੈਕਟਰ ਸਿੱਖਿਆ ਸ਼੍ਰੋਮਣੀ ਕਮੇਟੀ ਪੇਸ਼ ਕਰਨਗੇ। ਸੈਮੀਨਾਰ ਸਮੇਂ ਪ੍ਰਮੁੱਖ ਸ਼ਖਸੀਅਤਾਂ ਅਤੇ ਵਿਦਵਾਨ ਹਾਜ਼ਰ ਰਹਿਣਗੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button