‘ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਵਰ੍ਹੇ ਦੀ ਸੰਪੂਰਨਤਾ ਮੌਕੇ ਸਮਾਗਮ ’ਚ ਭਰਵੀਂ ਸ਼ਮੂਲੀਅਤ ਕਰਨ ਸੰਗਤਾਂ’
ਐਡਵੋਕੇਟ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੇ ਸੰਪੂਰਨਤਾ ਸਮਾਗਮ ਯਾਦਗਾਰੀ ਹੋਣਗੇ।
ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਵਿਚ ਸਿੰਘ ਸਾਹਿਬਾਨ, ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ ਅਤੇ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਜਥੇ ਤੇ ਕਥਾਵਾਚਕ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਸੰਗਤ ਨੂੰ ਜੋੜਨਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਨਤਮਸਤਕ ਹੋਣ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਕਰਤਾਰ ਸਿੰਘ ਆਦਿ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.