Breaking NewsD5 specialNewsPress ReleasePunjabTop News

ਨੌਵੇਂ ਪਾਤਸ਼ਾਹ ਦੇ ਗੁਰਪੁਰਬ ਸਮਾਗਮਾਂ ਸਬੰਧੀ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨਾਲ ਗੱਲਬਾਤ

ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਸ੍ਰੀ ਗੋਵਿੰਦ ਮੋਹਨ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ: ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਸਥਾਪਤ ਕੀਤੀਆਂ ਜਾਣ ਵਾਲੀਆਂ ਯਾਦਗਾਰਾਂ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਸ੍ਰੀ ਗੋਵਿੰਦ ਮੋਹਨ ਨੇ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਸ ਬੈਠਕ ਵਿਚ ਸਿੱਖ ਵਿਦਵਾਨ ਸ. ਸਿਮਰਜੀਤ ਸਿੰਘ ਕੰਗ, ਸ. ਇੰਦਰਪਾਲ ਸਿੰਘ, ਡਾ. ਅਮਰਜੀਤ ਸਿੰਘ, ਡਾ. ਸੁਖਬੀਰ ਸਿੰਘ, ਡਾ. ਜੋਗੇਸ਼ਵਰ ਸਿੰਘ ਸਮੇਤ ਅੰਮ੍ਰਿਤਸਰ ਦੇ ਐਸਡੀਐਮ ਸ੍ਰੀ ਬੈਨਿਤ ਮੌਜੂਦ ਸਨ। ਇਸ ਮੌਕੇ ਸ੍ਰੀ ਗੋਵਿੰਦ ਮੋਹਨ ਨੇ ਭਾਰਤ ਸਰਕਾਰ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਉਲੀਕੀਆਂ ਯੋਜਨਾਵਾਂ ਤੋਂ ਬੀਬੀ ਜਗੀਰ ਕੌਰ ਨੂੰ ਜਾਣੂ ਕਰਵਾਇਆ।

STF ਦੀ ਰਿਪੋਰਟ ’ਤੇ ਅਦਾਲਤ ਦਾ ਵੱਡਾ ਫੈਸਲਾ || D5 Channel Punjabi

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਪ੍ਰਕਾਸ਼ ਪੁਰਬ ਸਤਾਬਦੀ ਨੂੰ ਲੈ ਕੇ ਜੋ ਵੀ ਸਮਾਗਮ ਕਰਨਾ ਚਾਹੁੰਦੀ ਹੈ ਜਾਂ ਯਾਦਗਾਰਾਂ ਬਣਾਉਣੀਆਂ ਚਾਹੁੰਦੀ ਹੈ, ਉਹ ਸ਼੍ਰੋਮਣੀ ਕਮੇਟੀ ਦੇ ਸੁਝਾਅ ਅਨੁਸਾਰ ਹੀ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਉਲੀਕੇ ਹਰ ਤਰ੍ਹਾਂ ਦੇ ਸਮਾਗਮ ਵਿਚ ਭਰਵਾਂ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਨੂੰ ਲੈ ਕੇ ਜਲਦ ਹੀ ਇਕ ਕਮੇਟੀ ਸਥਾਪਤ ਕੀਤੀ ਜਾਵੇਗੀ, ਜੋ ਭਾਰਤ ਸਰਕਾਰ ਨਾਲ ਰਾਬਤਾ ਬਣਾਈ ਰੱਖੇਗੀ।

ਸਰਕਾਰ ਗੱਲਬਾਤ ਲਈ ਤਿਆਰ, ਗ੍ਰਹਿ ਮੰਤਰੀ ਦਾ ਆਇਆ ਬਿਆਨ || D5 Channel Punjabi

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਵਿਚਾਰਧਾਰਾ ਵਿਸ਼ਵ ਸ਼ਾਂਤੀ ਨੂੰ ਉਭਾਰਨ ਵਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਵਾਲੀ ਹੈ।ਇਸ ਕਰਕੇ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਮੂਲ ਵਿਚਾਰ ਵਿਸ਼ਵ ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ’ਤੇ ਕੇਂਦਰਤ ਹੋਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਚੰਗੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਅਤੇ ਜੋ ਵੀ ਕਾਰਜ ਕੀਤੇ ਜਾਣਗੇ ਉਸ ਵਿਚ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗੀ ਬਣੀ ਰਹੇਗੀ। ਇਸੇ ਦੌਰਾਨ ਭਾਰਤ ਸਰਕਾਰ ਦੇ ਅਧਿਕਾਰੀਆਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਅਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button