Press ReleasePunjabTop News

ਪਟਿਆਲਾ ਅਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਪੁਨਰਗਠਨ

ਮੁੱਖ ਮੰਤਰੀ ਚੇਅਰਮੈਨ ਅਤੇ ਮਾਲ ਮੰਤਰੀ ਸੀਨੀਅਰ ਉਪ ਚੇਅਰਮੈਨ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਟਿਆਲਾ ਅਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਪੁਨਰਗਠਨ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਦਾ ਚੇਅਰਮੈਨ ਜਦਕਿ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਸੀਨੀਅਰ ਉਪ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪਟਿਆਲਾ ਅਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਕੀਤੀ ਗਈ ਹੈ।

Bibi Jagir Kaur ਦਾ ਐਲਾਨ, ਬਾਦਲਾਂ ਦੇ ਹੱਥੋਂ ਜਾਊ SGPC? ਲਿਫ਼ਾਫ਼ਾ ਕਲਚਰ ਦਾ ਪਿਆ ਭੋਗ! | D5 Channel Punjabi

ਇਸ ਬੋਰਡ ਵਿਚ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਨੂੰ ਉਪ ਚੇਅਰਪਰਸਨ ਜਦਕਿ ਰਿਤੇਸ਼ ਬਾਂਸਲ, ਗੁਰਵੀਰ ਸਿੰਘ ਸਰਾਓ, ਸੁਮਿਤ ਬਖਸ਼ੀ ਅਤੇ ਜਤਿੰਦਰ ਵਰਮਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਸਰਕਾਰੀ ਮੈਂਬਰਾਂ ਵਿਚ ਵਿੱਤ ਕਮਿਸ਼ਨਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਲਿਆ ਗਿਆ ਹੈ ਜਦਕਿ ਐਸ.ਡੀ.ਐਮ. ਰਾਜਪੁਰਾ ਇਸ ਬੋਰਡ ਦੇ ਪ੍ਰਬੰਧਕ ਲਾਏ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button