Breaking NewsNewsPunjabTop News

ਪਟਿਆਲਾ ਕੇਂਦਰੀ ਜੇਲ੍ਹ ‘ਚੋਂ 19 ਦੇ ਕਰੀਬ ਮੋਬਾਈਲਾਂ ਦੀ ਬਰਾਮਦਗੀ, ਜੇਲ੍ਹ ਪ੍ਰਸ਼ਾਸ਼ਨ ਵੀ ਹੋਇਆ ਹੈਰਾਨ

ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ‘ਚੋਂ ਲਗਭਗ 19 ਮੋਬਾਈਲ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਜੇਲ੍ਹ ਅਧਿਕਾਰੀਆਂ ਨੇ ਐਤਵਾਰ ਸਵੇਰੇ ਲਗਾਤਾਰ 3 ਘੰਟੇ ਵਿਸ਼ੇਸ਼ ਚੈਕਿੰਗ ਕੀਤੀ, ਜਿਸ ਵਿਚ ਇਨ੍ਹਾਂ ਮੋਬਾਈਲਾਂ ਨੂੰ ਜੇਲ੍ਹ ਦੀ ਬੈਰਕ ‘ਚ ਫਰਸ਼ ਤੇ ਕੰਧ ‘ਤੇ ਵਿੱਥਾਂ ਬਣਾ ਕੇ ਲੁਕੋਇਆ ਗਿਆ ਸੀ।

ਬਾਦਲਾਂ ਦੀ ਜਾਊ ਵੱਡੀ ਵਿਕਟ? ਮਨਪ੍ਰੀਤ ਇਆਲੀ ਦਾ ਸਿਆਸਤ ਛੱਡਣ‘ਤੇ ਵੱਡਾ ਬਿਅਨ! D5 Channel Punjabi

ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਖਾਸ ਗੱਲ ਇਹ ਹੈ ਕਿ ਸਾਰੇ ਮੋਬਾਈਲ ਕੀ-ਪੈਡ ਵਾਲੇ ਹਨ। ਹੁਣ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਨ੍ਹਾਂ ਮੋਬਾਈਲਾਂ ਦੀ ਵਰਤੋਂ ਕੌਣ ਕਰ ਰਿਹਾ ਸੀ। ਕਿੱਥੇ ਤੇ ਕਿਸ ਨਾਲ ਗੱਲਬਾਤ ਕੀਤੀ ਗਈ ਸੀ। ਇਸ ਦੀ ਪੁਸ਼ਟੀ ਕਰਦਿਆਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button