PunjabTop News

ਪਟਿਆਲਾ ‘ਚ ਹੋਈ ਖੂਨੀ ਵਾਰਦਾਤ, ਵਿਅਕਤੀ ਦਾ ਨੋਕੀਲੀ ਵਸਤੁ ਨਾਲ ਕੀਤਾ ਕਤਲ

ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਪਟਿਆਲਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਤੋਂ ਸਾਹਮਣੇ ਆ ਰਹੀ ਹੈ ਕਿ ਇਕ ਮਾਮੂਲੀ ਤਕਰਾਰ ਦੇ ਚੱਲਦਿਆਂ ਬੀਤੀ ਰਾਤ ਇਕ ਵਿਅਕਤੀ ਦਾ ਸੁਆ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (35) ਵਾਸੀ ਪਿੰਡ ਚੋਰੇ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਪਟਿਆਲਾ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਪੈਂਦੇ ਠੇਕੇ ਦੇ ਕੋਲ ਆਇਆ ਸੀ ,ਜਿੱਥੇ ਉਸ ਦੇ 2 ਸਾਥੀ ਵੀ ਮੌਜੂਦ ਸਨ।

SYL ’ਤੇ Manohar Lal Khattar ਦਾ ਵੱਡਾ ਬਿਆਨ, Punjab ’ਚ ਭਖੀ ਸਿਆਸਤ | D5 Channel Punjabi

ਇਸੇ ਦੌਰਾਨ ਉਸ ਦੀ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਾਮੂਲੀ ਤਕਰਾਰ ਹੋ ਗਈ ਤੇ ਤੈਸ਼ ‘ਚ ਆ ਇਕ ਵਿਅਕਤੀ ਨੇ ਦਵਿੰਦਰ ਸਿੰਘ ਦੇ ਪੇਟ ‘ਚ ਨੋਕੀਲੀ ਵਸਤੁ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਗੱਲ ਕਰਦਿਆਂ ਐੱਸ. ਐੱਚ. ਓ. ਅਮਨਦੀਪ ਬਰਾੜ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button