Breaking NewsD5 specialelection2022NewsPunjabTop News
ਪਟਿਆਲਾ ਤੋਂ ‘ਆਪ’ ਉਮੀਦਵਾਰ ਅਜੀਤਪਾਲ ਕੋਹਲੀ ਦੀ ਹੋਈ ਜਿੱਤ

ਪਟਿਆਲਾ : ਪਟਿਆਲਾ ਤੋਂ ‘ਆਪ’ ਉਮੀਦਵਾਰ ਅਜੀਤਪਾਲ ਕੋਹਲੀ ਨੂੰ ਜਿੱਤ ਹਾਸਿਲ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਦੀਆਂ ਹੋਟ ਸੀਟਾਂ ਵਿਚੋਂ ਇਕ ਪਟਿਆਲਾ ਸ਼ਹਿਰੀ ਤੋਂ ਇਸ ਵਾਰ ਸਖ਼ਤ ਟੱਕਰ ਦੇਖਣ ਮਿਲੀ ਹੈ। ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਵੱਖ ਹੋ ਕੇ ਪਹਿਲੀ ਵਾਰ ਭਾਜਪਾ ਨਾਲ ਗਠਜੋੜ ਕਰਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਵਲੋਂ ਚੋਣ ਮੈਦਾਨ ਵਿਚ ਉਤਰੇ ਸਨ। ਜਿਨ੍ਹਾਂ ਦੀ ਪਟਿਆਲਾ ਸ਼ਹਿਰੀ ਤੋਂ ਹਾਰ ਹੋਈ ਹੈ। ਸ਼ੁਰੂਆਤੀ ਰੁਝਾਨਾਂ ਵਿਚ ਕੈਪਟਨ ਅਮਰਿੰਦਰ ਸਿੰਘ ਪਿੱਛੇ ਚੱਲ ਰਹੇ ਸਨ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ 12693 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




