Breaking NewsD5 specialNewsPunjab

ਪਟਿਆਲਾ ਤੋ ਆਈ ਵੱਡੀ ਖਬਰ! D5 Channel Punjabi

ਪਟਿਆਲਾ : ਵੱਡੀ ਖ਼ਬਰ ਪਟਿਆਲਾ ਦੇ ਪਿੰਡ ਢੀਂਡਸਾ ਤੋਂ ਸਾਹਮਣੇ ਆਈ ਹੈ। ਜਿੱਥੇ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੀ ਇਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਤਸਵੀਰਾਂ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਇਹ ਵਿਅਕਤੀ ਬਿਨ੍ਹਾਂ ਕੱਪੜਿਆਂ ਤੋਂ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੁੰਦਾ ਹੈ ਅਤੇ ਗੁਰੂ ਸਾਹਿਬ ਦੇ ਆਲੇ-ਦੁਆਲੇ ਹੀ ਚੱਕਰ ਕੱਟਦਾ ਹੈ। ਉਸ ਦੀਆਂ ਹਰਕਤਾਂ ਦੇਖ ਗ੍ਰੰਥੀ ਸਿੰਘ ਉੱਠ ਕੇ ਉਸ ਨੂੰ ਰੋਕਣ ਦਾ ਯਤਨ ਕਰਦਾ ਹੈ। ਗ੍ਰੰਥੀ ਸਿੰਘ ਮੁਤਾਬਕ ਇਸ ਵਿਅਕਤੀ ਨੇ ਉਸ ‘ਤੇ ਹਮਲਾ ਵੀ ਕੀਤਾ।

🔴 LIVE 🔴ਖਾਲਿਸਤਾਨੀਆਂ ਨੇ ਫੇਰ ਕਰਤਾ ਮੋਗਾ ‘ਚ ਵੱਡਾ ਕਾਂਡ,ਕਾਂਗਰਸ ਪ੍ਰਧਾਨ ਦੀ ਖਿਸਕੀ ਕੁਰਸੀ

ਉਹ ਗ੍ਰੰਥੀ ਸਿੰਘ ਜਦੋਂ ਉਸ ਦਾ ਪਿੱਛਾ ਕਰਦਾ ਹੈ ਤਾਂ ਗ੍ਰੰਥੀ ਸਿੰਘ ਪੌੜੀਆਂ ਤੋਂ ਡਿੱਗ ਜਾਂਦਾ ਹੈ। ਦੇਖਿਆ ਤੁਸੀਂ ਕੀ ਕਿਵੇਂ ਨਗਨ ਅਵਸਥਾ ਦੇ ਵਿਚ ਇਕ ਵਿਅਕਤੀ ਗੁਰੂ ਸਾਹਿਬ ਦੀ ਬੇਅਦਬੀ ਕਰਨ ਦਾ ਯਤਨ ਕਰ ਰਿਹਾ ਹੈ। ਇਸ ਬਾਰੇ ਗ੍ਰੰਥੀ ਸਿੰਘ ਦਾ ਕਹਿਣਾ ਹੈ ਕਿ ਉਹ ਬੰਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਆਇਆ ਸੀ। ਜਿਸ ਨੂੰ ਉਸ ਨੇ ਆਪਣੀ ਜਾਨ ਦੀ ਪ੍ਰਵਾਹ ਕਰੇ ਬਿਨ੍ਹਾਂ ਰੋਕਿਆ ਹੈ ਕਿਹਾ ਕਿ ਪਿੰਡ ਦੇ ਲੋਕਾਂ ਨੇ 5100 ਰੁਪਏ ਦਾ ਜੁਰਮਾਨਾ ਲਗਾ ਕੇ ਇਸ ਮਾਮਲੇ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ਼ ਕੀਤੀ ਪਰ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਹੁਣ ਆਇਆ ਜ਼ਹਿਰੀਲੀ ਸ਼ਰਾਬ ਦਾ ਵੱਡਾ ਸੱਚ,ਫੇਰ ਪੱਤਰਕਾਰ ਨੇ ਵੀ ਦਿਖਾਈ ਪੂਰੀ ਫੁਰਤੀ

ਉਧਰ ਪੁਲਿਸ ਦਾ ਕਹਿਣਾ ਹੈ ਕਿ ਉਸ ਵਿਅਕਤੀ ਨੇ ਬੇਅਦਬੀ ਨਹੀਂ ਕੀਤੀ ਤੇ ਉਹ ਦਿਮਾਗੀ ਤੌਰ ਤੇ ਪ੍ਰੇਸਾਨ ਸੀ। ਇਸ ਮਾਮਲੇ ਨੂੰ ਪਿੰਡ ਵਾਲਿਆਂ ਨੇ ਸੁਲਝਾ ਲਿਆ ਹੈ ਅਤੇ ਵਿਅਕਤੀ ਨੂੰ ਦਿਮਾਗੀ ਤੋਂ ਪ੍ਰੇਸ਼ਾਨ ਦੱਸਿਆ ਹੈ। ਗ੍ਰੰਥੀ ਸਿੰਘ ਦਾ ਇਲਜ਼ਾਮ ਹੈ ਕਿ ਇਹ ਵਿਅਕਤੀ ਡੇਰਾ ਸਿਰਸਾ ਦੇ ਨਾਲ ਵੀ ਜੁੜਿਆ ਹੋਇਆ ਹੈ। ਇਸ ਕਰਕੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ। ਜੇਕਰ ਇਸ ਵਿਅਕਤੀ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ ਫਿਰ ਇਹ ਸਰਕਾਰੀ ਨੌਕਰੀ ਕਿਵੇਂ ਕਰ ਰਿਹਾ ਹੈ। ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾਵੇ ਅਤੇ ਸਖਤ ਕਾਰਵਾਈ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button