Breaking NewsPunjabTop News

ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆਏ MLA ਜਸਵੰਤ ਸਿੰਘ ਗੱਜਣ ਮਾਜਰਾ

MLA ਜਸਵੰਤ ਸਿੰਘ ਗੱਜਣ ਮਾਜਰਾ ਅੱਜ ਜੇਲ ਤੋਂ ਬਾਹਰ ਆ ਗਏ ਹਨ। ਕੱਲ੍ਹ ਜ਼ਮਾਨਤ ਮਿਲ ਗਈ ਸੀ ਪਰ ਸਮੇਂ ਸਿਰ ਮੁਚੱਲਕਾ ਨਾ ਭਰਨ ਕਾਰਨ ਉਹ ਰਿਹਾਅ ਨਹੀਂ ਹੋ ਸਕੇ ਸਨ। ਪਰ ਅੱਜ ਸਾਰੀ ਕਾਗਜ਼ੀ ਕਾਰਵਾਈ ਪੂਰੀ ਹੋਣ ਉੱਤੇ ਜਸਵੰਤ ਸਿੰਘ ਗੱਜਣ ਮਾਜਰਾ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆ ਗਏ। ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰਾਂ ਅਤੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਬੈਂਕ ਨਾਲ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਅਮਰਗੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਹ ਲਗਪਗ ਇੱਕ ਸਾਲ ਤੋਂ ਪਟਿਆਲਾ ਜੇਲ੍ਹ ’ਚ ਬੰਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button