ਪਟਿਆਲਾ ਦੀ ਵਾਪਰੀ ਮੰਦਭਾਗੀ ਘਟਨਾ ਹਰ ਪੰਜਾਬੀ ਅਤੇ ਹਰ ਭਾਰਤੀ ਲਈ ਬਹੁਤ ਚਿੰਤਾ ਦਾ ਵਿਸ਼ਾ: ਸ਼ਰਮਾ
ਜਦੋਂ ਮੁੱਖ ਮੰਤਰੀ ਨੂੰ ਪਤਾ ਸੀ ਕਿ ਸੂਬੇ ‘ਚ ਤਣਾਅ ਦਾ ਮਹੌਲ ਹੈ ਤਾਂ ਪੰਜਾਬ ਸਰਕਾਰ ਪਿਛਲੇ ਦਸ ਦਿਨਾਂ ਵਿੱਚ ਕੀ ਕਰ ਰਹੀ ਸੀ? ਕੀ ਆਪ ਪੰਨੂ ਨੂੰ ਖੁਸ਼ ਕਰਨ ਵਿਚ ਲਗੀ ਹੈ? : ਅਸ਼ਵਿਨੀ ਸ਼ਰਮਾ
ਚੰਡੀਗੜ: ਪਟਿਆਲਾ ‘ਚ ਵਾਪਰੀ ਮੰਦਭਾਗੀ ਘਟਨਾ ਤੋਂ ਆਮ ਆਦਮੀ ਪਾਰਟੀ ਦਾ, ਜਿੱਥੇ ‘ਅਸਲੀ ਚਿਹਰੇ’ ਸਬਦੇ ਸਾਹਮਣੇ ਆਈਆ ਹੈ, ਉਥੇ ਪੰਜਾਬ ਪ੍ਰਤੀ ਮਕਸਦ ਵੀ ਬੇਨਕਾਬ ਹੋ ਗਿਆ ਹੈ। ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ਸਖ਼ਤ ਮਿਹਨਤ ਨਾਲ ਕਾਇਮ ਕੀਤੀ ਗਈ ਸ਼ਾਂਤੀ ਨੂੰ ਕਿਸੇ ਵੀ ਸੂਰਤ ਵਿਚ ਭੰਗ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਪੰਜਾਬੀਅਤ ਨਾਲ ਹਰਾਇਆ ਜਾਵੇਗਾ।
Khabran Da Sira : ਮਾਨ ਸਰਕਾਰ ਦੀ ਵੱਡੀ ਕਾਰਵਾਈ, ਲੀਡਰਾਂ ਨੂੰ ਪਈਆਂ ਭਾਜੜਾਂ ! D5 Channel Punjabi
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਇੰਨੀ ਵੱਡੀ ਘਟਨਾ ਨੂੰ ਵਾਪਰਨ ਦਿੱਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਤਣਾਅ ਬਣਿਆ ਹੋਇਆ ਸੀ ਅਤੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਿਸੇ ਵੀ ਹਾਦਸੇ ਨੂੰ ਰੋਕਣ ਲਈ ਚੌਕਸ ਰਹਿਣਾ ਚਾਹੀਦਾ ਸੀ। ਜਿਹੜਾ ਸੂਬਾ ਅੱਤਵਾਦ ਦੇ ਲੰਬੇ ਕਾਲੇ ਦੌਰ ਵਿੱਚੋਂ ਗੁਜ਼ਰ ਚੁੱਕਾ ਹੈ, ਉੱਥੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਸੂਬੇ ਦੀ ਸਦਭਾਵਨਾ ਨੂੰ ਭੰਗ ਕਰਨ ਦਾ ਖ਼ਤਰਾ ਮੁੱਲ ਨਹੀਂ ਲਿਆ ਜਾ ਸਕਦਾ।
Power Crisis ’ਤੇ ਵੱਡਾ ਫੈਸਲਾ! ਪੁਲਿਸ ਨਾਲ ਖਹਿਬੜੇ ਕਿਸਾਨ, ਲੱਥੀਆਂ ਪੱਗਾਂ | D5 Channel Punjabi
ਅਸਲੀਅਤ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਹਨ ਅਤੇ ਪੰਜਾਬ ਪ੍ਰਤੀ ਅਜਿਹੇ ਫੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਦੇ ਦੂਰਗਾਮੀ ਸਿੱਟੇ ਨਿਕਲਣਗੇ। ਭਗਵੰਤ ਮਾਨ ਵੱਲੋਂ ਪੰਜਾਬ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਹ ਬਹੁਤ ਦੁੱਖ ਦੀ ਗੱਲ ਹੈ। ਅਸੀਂ ਅੱਤਵਾਦ ਦੇ ਭਿਆਨਕ ਦੌਰ ਵਿੱਚੋਂ ਗੁਜ਼ਰ ਚੁੱਕੇ ਹਾਂ ਅਤੇ ਕਿਸੇ ਵੀ ਦੇਸ਼ ਵਿਰੋਧੀ ਤਾਕਤ ਦੇ ਨਾਪਾਕ ਮਨਸੂਬਿਆਂ ਨੂੰ ਆਪਣੇ ਸੂਬੇ ਜਾਂ ਦੇਸ਼ ਵਿੱਚ ਕਾਮਯਾਬ ਨਹੀਂ ਹੋਣ ਦੇਵਾਂਗੇ।
BIG News : ਨਸ਼ੇ ਦੇ ਮੁੱਦੇ ’ਤੇ Raja Warring ਨੇ ਮੰਨੀ ਗਲ਼ਤੀ, ਖੋਲ੍ਹੇ ਵੱਡੇ ਰਾਜ | D5 Channel Punjabi
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਝੁਕਾਅ ਦੇਸ਼ ਵਿਰੋਧੀ ਤਾਕਤਾਂ ਵੱਲ ਹੈ ਅਤੇ ਪੰਨੂੰ ਖਾਲਿਸਤਾਨੀ ਵਿਚਾਰਧਾਰਾ ਦਾ ਧਾਰਨੀ ਹੈ ਜੋ ਪਿਛਲੇ ਕੁਝ ਦਿਨਾਂ ਤੋਂ ਬੜੀਆਂ ਭੜਕਾਉ ਗੱਲਾਂ ਕਰ ਰਿਹਾ ਹੈ। ਧਿਆਨ ਯੋਗ ਹੈ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਕੁਝ ਦੇਸ਼ ਵਿਰੋਧੀ ਅਤੇ ਅਰਾਜਕਤਾ ਫੈਲਾਉਣ ਵਾਲੇ ਤੱਤਾਂ ਨੇ ਇਥੇ ਆਪਣੀ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਇੱਕ ਸਰਹੱਦੀ ਸੂਬੇ ਵਿੱਚ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਸਾਬਕਾ ਮੁੱਖ ਮੰਤਰੀ ਦੱਬੀ ਬੈਠੇ ਨੇ ਜ਼ਮੀਨਾਂ! ਵੱਡੀ Report ਹੋਈ ਜਨਤਕ, ਆਹ ਲੀਡਰ ਫਸ ਗਏ ਕਸੂਤੇ | D5 Channel Punjabi
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਸਥਿਤੀ ਦਾ ਪਹਿਲਾਂ ਜਾਇਜ਼ਾ ਲੈਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ ਅਤੇ ਜਦੋਂ ਤਣਾਅ ਵਧ ਰਿਹਾ ਸੀ ਤਾਂ ਸਾਰੇ ਅੱਖਾਂ ਬੰਦ ਕਰਕੇ ਬੈਠੇ ਸਨ। ਸ਼ਰਮਾ ਨੇ ਕਿਹਾ ਕਿ ਕਿਸੇ ਨੂੰ ਵੀ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਅਤਿ ਸੰਵੇਦਨਸ਼ੀਲ ਮਾਹੌਲ ਪੈਦਾ ਕਰਨ ਦਾ ਅਧਿਕਾਰ ਨਹੀਂ ਹੈ। ਭਾਜਪਾ ਪੰਜਾਬ ਵਿੱਚ ਸਦਭਾਵਨਾ ਅਤੇ ਸ਼ਾਂਤੀ ਲਈ ਖੜੀ ਹੈ। ਅਸੀਂ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਨਹੀਂ ਹੋਣ ਦੇਵਾਂਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.