Breaking NewsPunjabTop News

ਪਟਿਆਲਾ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਤੁਰੰਤ ਭੇਜਿਆ ਗਿਆ ਘਰ

ਪਟਿਆਲਾ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਜ਼ਰੀਏ ਦਿੱਤੀ ਗਈ ਹੈ। ਧਮਕੀ ਮਿਲਣ ਮਗਰੋਂ ਪੂਰੇ ਪਟਿਆਲਾ ਜ਼ਿਲ੍ਹੇ ਵਿਚ ਹਲਚਲ ਮਚ ਗਈ ਤੇ ਸਕੂਲਾਂ ਨੂੰ ਤੁਰੰਤ ਖਾਲੀ ਕਰਵਾਇਆ ਗਿਆ ਹੈ।

ਧਮਕੀ ਭਰੀ ਈ-ਮੇਲ ਮਿਲਦਿਆਂ ਹੀ ਬੱਚਿਆਂ ਨੂੰ ਘਰ ਭੇਜਿਆ ਗਿਆ ਹੈ ਤੇ ਪੁਲਿਸ ਦੀਆਂ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਅਧਿਆਪਕਾਂ ਵੱਲੋਂ ਮਾਪਿਆਂ ਨੂੰ ਮੈਸੇਜ ਭੇਜਿਆ ਗਿਆ ਤੇ ਨਾਲ ਹੀ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਅਧਿਆਪਕਾਂ ਨੇ ਅਪੀਲ ਕੀਤੀ ਕਿ ਪੈਨਿਕ ਨਾ ਹੋਇਆ ਜਾਵੇ। ਪਟਿਆਲਾ ਪ੍ਰਸ਼ਾਸਨ ਹੁਣ ਪੂਰੀ ਤਰ੍ਹਾ ਤੋਂ ਅਲਰਟ ਹੈ। ਹਾਲਾਂਕਿ ਇਹ ਈ-ਮੇਲ ਸਹੀ ਹੈ ਜਾਂ ਗਲਤ ਇਹ ਅਜੇ ਜਾਂਚ ਦਾ ਵਿਸ਼ਾ ਹੈ।

ਇਹ ਪਹਿਲਾ ਮਾਮਲਾ ਨਹੀਂ ਹੈ ਜਦੋਂ ਕਿ ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਮਿਲੀ ਹੈ ਇਸ ਤੋਂ ਪਹਿਲਾਂ ਵੀ ਜਲੰਧਰ ਤੇ ਹੋਰ ਕਈ ਜ਼ਿਲ੍ਹਿਆਂ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button