Breaking NewsD5 specialNewsPunjab

ਪਟਿਆਲਾ ਪੁਲਿਸ ਵੱਲੋਂ ਕੋਵਿਡ ਬਾਰੇ ਅਫਵਾਹਾਂ ਫੈਲਾਉਣ ਵਾਲੇ ਫਾਸਟਵੇਅ ਟੀ ਵੀ ਯੂ ਐਸ ਏ ਦੇ ਐਂਕਰ ਖਿਲਾਫ਼ ਪਰਚਾ ਦਰਜ

ਪਟਿਆਲਾ :  ਕੋਵਿਡ ਬਾਰੇ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਵਿਅਕਤੀਆਂ ਖਿਲਾਫ ਤਿੱਖੀ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ ਅੱਜ ਫਾਸਟਵੇਅ ਟੀ ਵੀ ਯੂਐਸਏ ਦੇ ਅਣਪਛਾਤੇ ਐਂਕਰ ਖਿਲਾਫ਼ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਦੇ ਧਿਆਨ ਵਿਚ ਆਇਆ ਸੀ ਕਿ ਫਾਸਟਵੇਅ ਟੀ ਵੀ ਯੂਐਸਏ ਦਾ ਇਕ ਅਣਪਛਾਤਾ ਐਂਕਰ ਕੋਰੋਨਾ ਦੇ ਫਰੰਟਲਾਈਨ ਯੋਧਿਆਂ ਬਾਰੇ ਗੁੰਮਰਾਹਕੁੰਨ ਤੱਥ ਫੈਲਾਉਣ ਅਤੇ ਝੂਠੇ ਦੋਸ਼ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਫਿਰ ਭਖਿਆ ਖੰਨਾ ਦੇ ਐੱਸ.ਐੱਚ.ਓ ਦਾ ਮਾਮਲਾ, ਐੱਸ.ਐੱਚ.ਓ ਨੂੰ ਸੁਪਰੀਮ ਕੋਰਟ ਦਾ ਝਟਕਾ

ਇਸ ਅਣਪਛਾਤੇ ਐਂਕਰ ‘ਤੇ ਆਈਪੀਸੀ ਦੀ ਧਾਰਾ 188 ਅਤੇ 505 ਤੋਂ ਇਲਾਵਾ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 54 ਤਹਿਤ ਸਿਵਲ ਲਾਈਨ ਥਾਣਾ, ਪਟਿਆਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇੱਥੇ ਇਹ ਵਰਣਨ ਯੋਗ ਹੈ ਕਿ ਜ਼ਿਲ੍ਹਾ ਪੁਲਿਸ ਨੇ ਕੋਵਿਡ ਦੇ ਸੰਬੰਧ ਵਿੱਚ ਝੂਠੀਆਂ ਤੇ ਗੁੰਮਰਾਹਕੁੰਨ ਅਫਵਾਹਾਂ ਫੈਲਾਉਣ ਅਤੇ ਮੋਹਰਲੀ ਕਤਾਰ ਦੇ ਯੋਧਿਆਂ ਦੀ ਡਿਊਟੀ ਚ ਖਲਲ ਪਾਉਣ ਦੇ ਦੋਸ਼ਾਂ ਹੇਠ 7 ਦੇ ਕਰੀਬ ਐਫਆਈਆਰ ਦਰਜ ਕੀਤੀਆਂ ਹਨ ਅਤੇ ਉਪਰੋਕਤ ਐਫ ਆਈ ਆਰਜ਼ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸ਼੍ਰੀ ਦੁੱਗਲ ਨੇ ਅਜਿਹੇ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਅਫਵਾਹਾਂ ਫੈਲਾਉਣ ਅਤੇ ਕੋਰੋਨਾ ਦੌਰਾਨ ਡਿਊਟੀ ਕਰਨ ਵਾਲਿਆਂ ਦੇ ਰਾਹ ਚ ਰੁਕਾਵਟਾਂ ਨਾ ਖੜ੍ਹੀਆਂ ਕਰਨ, ਨਹੀਂ ਤਾਂ ਉਨ੍ਹਾਂ ਖਿਲਾਫ ਵੀ ਸਖਤ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button