PunjabTop News

ਪਟਿਆਲਾ ਯੂਨੀਵਰਸਿਟੀ ਮੈਨੇਜਮੈਂਟ ਦਾ ਸਟਾਫ ਨੂੰ ਫ਼ਰਮਾਨ, ਕੋਈ ਵੀ ਅਧਿਕਾਰੀ, ਮੁਲਾਜ਼ਮ ਯੂਨੀਵਰਸਿਟੀ ਨਾਲ ਸਬੰਧਿਤ ਮਾਮਲਿਆਂ ਸਬੰਧੀ ਮੀਡੀਆ ਨਾਲ ਨਹੀਂ ਕਰੇਗਾ ਗੱਲ

ਪਟਿਆਲਾ ਪੰਜਾਬੀ ਯੂਨੀਵਰਸਿਟੀ ਮੈਨੇਜਮੈਂਟ ਵੱਲੋਂ ਆਪਣੇ ਸਟਾਫ਼ ‘ਤੇ ਪਾਬੰਦੀ ਲਾਉਣ ਦਾ ਨਵਾਂ ਫ਼ਰਮਾਨ ਸਾਹਮਣੇ ਆਇਆ ਹੈ। ਇਸ ਤਹਿਤ ਹੁਣ ਕੋਈ ਵੀ ਵਿਭਾਗੀ ਅਧਿਕਾਰੀ ਜਾਂ ਕਰਮਚਾਰੀ ਯੂਨੀਵਰਸਿਟੀ ਨਾਲ ਸਬੰਧਤ ਕੋਈ ਵੀ ਜਾਣਕਾਰੀ ਜਾਂ ਬਿਆਨ ਨਹੀਂ ਦੇ ਸਕੇਗਾ। ਯੂਨੀਵਰਸਿਟੀ ਮੈਨੇਜਮੈਂਟ ਨੇ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।

ਇਸ ਤੋਂ ਪਹਿਲਾਂ ਵੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕਈ ਮਾਮਲੇ ਸਾਹਮਣੇ ਆਏ ਸਨ। ਵਿਦਿਆਰਥੀਆਂ ਨੇ ਉਨ੍ਹਾਂ ਦਾ ਵਿਰੋਧ ਵੀ ਕੀਤਾ। ਯੂਨੀਵਰਸਿਟੀ ਕੈਂਪਸ ਵਿੱਚ ਵੀ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਇਨ੍ਹਾਂ ਤੋਂ ਇਲਾਵਾ ਯੂਨੀਵਰਸਿਟੀ ਦੇ ਵਿੱਤੀ ਸੰਕਟ ਵਿੱਚ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ। ਮਾਤਭਾਸ਼ਾ ਦਿਵਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਅਰਥੀ ਫੂਕ ਮੁਜ਼ਾਹਰਾ ਵੀ ਕੀਤਾ। ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਨੂੰ ਗਰਾਂਟ ਜਾਰੀ ਕਰਨ ਦੀ ਅਪੀਲ ਕੀਤੀ ਗਈ। ਸੂਬਾ ਸਰਕਾਰ ‘ਤੇ ਪੰਜਾਬੀ ਯੂਨੀਵਰਸਿਟੀ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਵੀ ਲੱਗੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button