ਪਟਿਆਲਾ ਵਿੱਚ ਬਾਲ ਮਜ਼ਦੂਰੀ ਖਿਲਾਫ ਸਫਲ ਛਾਪੇਮਾਰੀ: ਡਾ.ਬਲਜੀਤ ਕੌਰ
ਪੰਜਾਬ ਸਰਕਾਰ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ
ਚੰਡੀਗੜ੍ਹ : ਡਾ: ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਬਾਲ ਮਜ਼ਦੂਰੀ ਵਿਰੁੱਧ ਕਾਰਵਾਈ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ ਵਿੱਚ ਕੀਤੀ ਗਈ ਸਫ਼ਲ ਛਾਪੇਮਾਰੀ ਅਤੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਕੀਤੀ ਗਈ ਛਾਪੇਮਾਰੀ ਦੇ ਨਤੀਜੇ ਵਜੋਂ ਵੱਖ-ਵੱਖ ਖੇਤਰਾਂ ਤੋਂ 19 ਬੱਚਿਆਂ ਨੂੰ ਬਚਾਇਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਬਚਾਏ ਗਏ 19 ਬੱਚਿਆਂ ਵਿੱਚੋਂ 9 ਦੀ ਉਮਰ 14 ਸਾਲ ਤੋਂ ਘੱਟ ਸੀ, ਜਦਕਿ ਬਾਕੀ 9 ਕਿਸ਼ੋਰ ਸਨ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈਆਂ ਅਤੇ ਮੁੜ ਵਸੇਬੇ ਦੇ ਉਪਾਅ ਸ਼ੁਰੂ ਕੀਤੇ ਜਾਣਗੇ।
ਮੁੜ ਮਰਨ ਵਰਤ ਤੇ ਬੈਠੇ,Kisan Leader Jagjit Singh Dallewal | D5 Channel Punjabi |Patiala Farmers Protest
ਮੰਤਰੀ ਨੇ ਅੱਗੇ ਦੱਸਿਆ ਕਿ ਆਪਰੇਸ਼ਨ ਦੌਰਾਨ ਮੋਟਰ ਰਿਪੇਅਰ ਦੀ ਦੁਕਾਨ ਤੋਂ ਬਚਾਏ ਗਏ 14 ਸਾਲਾ ਬੱਚੇ ਨੇ ਮਕੈਨੀਕਲ ਇੰਜੀਨੀਅਰ ਬਣਨ ਦੀ ਤੀਬਰ ਇੱਛਾ ਪ੍ਰਗਟਾਈ। ਉਸ ਦੀਆਂ ਇੱਛਾਵਾਂ ਨੂੰ ਪਛਾਣਦੇ ਹੋਏ, ਅਸੀਂ ਗੈਰ ਸਰਕਾਰੀ ਸੰਗਠਨ ਮਨੁੱਖੀ ਅਧਿਕਾਰ ਮਿਸ਼ਨ ਨਾਲ ਭਾਈਵਾਲੀ ਕੀਤੀ ਹੈ, ਜਿਸ ਨੇ ਉਸ ਦੀ ਸਿੱਖਿਆ ਨੂੰ ਸਪਾਂਸਰ ਕਰਨ ਲਈ ਸਹਿਮਤੀ ਦਿੱਤੀ ਹੈ। ਡਾ: ਬਲਜੀਤ ਕੌਰ ਨੇ ਬਚਪਨ ਬਚਾਓ ਅੰਦੋਲਨ ਦਾ ਇਸ ਉਪਰਾਲੇ ਦੌਰਾਨ ਭਰਪੂਰ ਸਹਿਯੋਗ ਅਤੇ ਸਮੱਰਥਨ ਲਈ ਧੰਨਵਾਦ ਕੀਤਾ। ਮੰਤਰੀ ਨੇ ਅੱਗੇ ਕਿਹਾ ਕਿ ਬਾਲ ਮਜ਼ਦੂਰੀ ਬੱਚਿਆਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਸਰਕਾਰ ਇਸ ਮੁੱਦੇ ਨੂੰ ਸਾਡੇ ਸਮਾਜ ਵਿੱਚੋਂ ਖ਼ਤਮ ਕਰਨ ਲਈ ਵਚਨਬੱਧ ਹੈ। ਅਸੀਂ ਅਧਿਕਾਰਾਂ ਦੀ ਰੱਖਿਆ ਅਤੇ ਰਾਜ ਭਰ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰਨਾ ਜਾਰੀ ਰੱਖਾਂਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.