PunjabTop News

ਪਟਿਆਲਾ SBI ਬ੍ਰਾਂਚ ‘ਚੋ ਇਕ ਨਾਬਾਲਗ ਬੱਚਾ 35 ਲੱਖ ਕੈਸ਼ ਲੈਕੇ ਫ਼ਰਾਰ

ਪਟਿਆਲਾ : ਖ਼ਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ ਕਿ ਸ਼ੇਰਾਵਾਲਾ ਜੱਗ੍ਹਾ ਸਥਿਤ ਐਸਬੀਆਈ ਬੈਂਕ ਦੀ ਮੇਨ ਬ੍ਰਾਂਚ ਵਿਚੋਂ ਇਕ ਨਾਬਾਲਗ ਬੱਚੇ ਵੱਲੋਂ 35 ਲੱਖ ਦੀ ਨਕਦੀ ਲੈ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਐਸਬੀਆਈ ਦੀ ਮੇਨ ਬ੍ਰਾਂਚ ਦੀ ਉਸ ਥਾਂ ’ਤੇ ਵਾਪਰੀ ਜੋ ਪਾਬੰਦੀਸ਼ੁਦਾ ਏਰੀਆ ਹੈ।

Darbar Sahib GST : PM Modi ਫਸਿਆ ਕਸੂਤਾ, ਨਵੇਂ ਫਰਮਾਨ ਨੂੰ ਲੈ ਭਖਿਆ ਮਾਹੌਲ | D5 Channel Punjabi

ਭਾਵ ਇਥੇ ਬੈਂਕ ਦਾ ਕੈਸ਼ ਪਿਆ ਹੁੰਦਾ ਹੈ, ਜਿੱਥੇ ਕਿਸੇ ਵਿਅਕਤੀ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੁੰਦੀ ਪਰ ਅੱਜ ਇਸ ਥਾਂ ਤੋਂ ਇਕ ਬੱਚਾ 35 ਲੱਖ ਦੀ ਨਕਦੀ ਦੇ ਨੋਟਾਂ ਵਾਲਾ ਬੈਗ ਚੁੱਕ ਕੇ ਫ਼ਰਾਰ ਹੋ ਗਿਆ। ਬੈਂਕ ਦੇ ਮੁਲਾਜ਼ਮਾਂ ਮੁਤਾਬਕ ਇਹ ਕੈਸ਼ ਏਟੀਐਮ ਵਿਚ ਪਾਉਣ ਲਈ ਰੱਖਿਆ ਗਿਆ ਸੀ ਇਸ ਘਟਨਾ ਤੋਂ ਬਾਅਦ ਬੈਂਕ ਵਿਚ ਮੁਲਾਜ਼ਮਾਂ ਨੂੰ ਭਾਜੜਾਂ ਪੈ ਗਈਆਂ। ਇਸ ਮੌਕੇ ’ਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਹਨ। ਬੈਂਕ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button