PunjabTop News

ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲਾ ਚੱਕੀ ਪੁਲ ਬੰਦ

ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕਾਬੂ ਤੋਂ ਬਾਹਰ ਹੈ। ਮਾਲਵੇ ਤੋਂ ਬਾਅਦ ਹੁਣ ਮਾਝਾ ਵੀ ਹੜ੍ਹਾਂ ਦੀ ਲਪੇਟ ਵਿੱਚ ਹੈ। ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲਾ ਚੱਕੀ ਪੁਲ ਪਿਛਲੇ ਕੁਝ ਸਮੇਂ ਤੋਂ ਬੰਦ ਪਿਆ ਹੈ। ਇਸ ਪੁਲ ਦੀ ਨੀਂਹ ਪਾਣੀ ਦੇ ਵਹਾਅ ਕਾਰਨ ਖਰਾਬ ਹੋ ਗਈ ਹੈ। ਇਸ ਦੇ ਨਾਲ ਹੀ ਕਰਤਾਰਪੁਰ ਲਾਂਘਾ ਵੀ ਅਗਲੇ 3 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਹੁਣ ਸ਼ਰਧਾਲੂ ਅਗਲੇ 3 ਦਿਨਾਂ ਤੱਕ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਹੀਂ ਜਾ ਸਕਣਗੇ।

ਗਠਬੰਧਨ ’ਤੇ ਸੁਣੋ ਪਾਰਟੀਆਂ ਦੇ ਲੀਡਰਾਂ ਦੀ ਰਾਇ, ਅਕਾਲੀ ਨੇ ਮੰਨੀ ਪ੍ਰਧਾਨ ਦੀ ਗ਼ਲਤੀ, ਕਾਂਗਰਸੀਆਂ ਨੂੰ ਫ਼ੈਸਲੇ ਦੀ ਉਡੀਕ

ਦੂਜੇ ਪਾਸੇ ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤ ਪਿੰਡ ਭੂੰਦੜ ਵੀ ਹੜ੍ਹਾਂ ਦੀ ਸਥਿਤੀ ਤੋਂ ਉੱਭਰਨ ਤੋਂ ਅਸਮਰੱਥ ਹੈ। ਸਰਦੂਲਗੜ੍ਹ ਅਧੀਨ ਪੈਂਦੇ ਪਿੰਡ ਭੂੰਦੜ ’ਚ ਘੱਗਰ ’ਤੇ ਪਈਆਂ ਤਰੇੜਾਂ ਨੂੰ ਭਰਨ ਦਾ ਕੰਮ ਚੱਲ ਰਿਹਾ ਹੈ ਪਰ ਰੇਤ ਤੇ ਮਿੱਟੀ ਦੀਆਂ ਬੋਰੀਆਂ ਦਾ ਬਚਾਅ ਨਹੀਂ ਹੋ ਰਿਹਾ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਅਤੇ ਸੇਵਾ ਸੰਸਥਾਵਾਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਾਲਾਂ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਘੱਗਰ ਦੇ ਪਾਣੀ ਦੇ ਵਹਾਅ ਨੂੰ ਰੋਕਿਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button