Breaking NewsD5 specialNewsPunjab

ਪਤਨੀ ‘ਤੇ ਗੋਲੀ ਚਲਾਉਣ ਦੇ ਆਰੋਪੀ DSP ਅਤੁਲ ਸੋਨੀ ਨੂੰ HC ਵੱਲੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ : ਪੰਜਾਬ ਪੁਲਿਸ ਦੇ ਡੀਐਸਪੀ ਅਤੁਲ ਸੋਨੀ ਨੂੰ ਆਪਣੀ ਪਤਨੀ ‘ਤੇ ਗੋਲੀ ਚਲਾਉਣ ਦੇ ਇਲਜ਼ਾਮ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਸ਼ੁੱਕਰਵਾਰ ਤੱਕ ਫਿਲਹਾਲ ਰੋਕ ਲਗਾ ਦਿੱਤੀ ਹੈ। ਉਥੇ ਹੀ ਅਤੁਲ ਸੋਨੀ ਦੇ ਵਕੀਲ ਦਾ ਕਹਿਣਾ ਹੈ ਕਿ ਪਤਨੀ ‘ਤੇ ਸੋਨੀ ਦੁਆਰਾ ਫਾਇਰ ਕਰਨ ਵਾਲੀ ਗੱਲ ਬੇਬੁਨਿਆਦ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਅਜਿਹਾ ਕੁਝ ਵੀ ਨਹੀਂ ਹੈ, ਜਿਸਨੂੰ ਤੂਲ ਦਿੱਤੀ ਜਾਵੇ।

ਦੇਖੋ Sidhu Moosewala ਦੀ ਹਿੰਮਤ, ਸ਼ਰਮਨਾਕ ਕਾਰੇ ਤੋਂ ਬਾਅਦ ਵੀ ਨਹੀਂ ਮੰਗੀ ਮੁਆਫੀ, ਆਹ ਕੀ ਹੋ ਰਿਹੈ

ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਕੋਰਟ ‘ਚ ਦਲੀਲ ਦਿੱਤੀ ਗਈ ਹੈ ਕਿ ਇਸ ਕੇਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਜਦੋਂ ਕਿ ਅਜਿਹਾ ਕੁਝ ਵੀ ਨਹੀਂ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ ਡੀਐਸਪੀ ਅਤੁਲ ਸੋਨੀ ਦਾ ਆਪਣੀ ਪਤਨੀ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ ਅਤੇ ਅਤੁਲ ਸੋਨੀ ‘ਤੇ ਆਪਣੀ ਪਤਨੀ ਦੇ ਨਾਲ ਹੱਥੋਪਾਈ ਕੀਤੀ ਸੀ ਅਤੇ ਨਾਲ ਹੀ ਉਨ੍ਹਾਂ ‘ਤੇ ਫਾਇਰ ਵੀ ਦਾਗਿਆ ਸੀ, ਹਾਲਾਂਕਿ ਇਸ ਮਾਮਲੇ ‘ਚ ਅਤੁਲ ਸੋਨੀ ਦੀ ਪਤਨੀ ਦਾ ਬਿਆਨ ਆਇਆ ਸੀ ਕਿ ਫਾਇਰ ਵਾਲੀ ਗੱਲ ਗਲਤ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button