Breaking NewsD5 specialNewsPress ReleasePunjabTop News

ਪਰਗਟ ਸਿੰਘ ਵੱਲੋਂ ਅਧਿਕਾਰੀਆਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ ਕਰਨ ਦੇ ਨਿਰਦੇਸ਼

ਸਿੱਖਿਆ ਮੰਤਰੀ ਨੇ 26 ਸਟਾਫ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ: ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਮਿ੍ਰਤਕ ਮੁਲਾਜਮਾਂ ਦੇ ਯੋਗ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਇਸ ਲਈ ਸਮਾਂ ਸੀਮਾ ਹੋਰ ਘੱਟ ਕੀਤੀ ਜਾਵੇ। ਸਿੱਖਿਆ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ 26 ਮਿ੍ਰਤਕ ਸਟਾਫ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀ ਪੱਤਰ ਸੌਂਪਣ ਮੌਕੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਦੁੱਖ ਦੀ ਘੜੀ ਵਿੱਚ ਅਜਿਹੇ ਪਰਿਵਾਰਾਂ ਦੀ ਮਦਦ ਕਰਨਾ ਸਰਕਾਰ ਦਾ ਨੈਤਿਕ ਫਰਜ ਹੈ। ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ ਇਕ ਮਿਸਟ੍ਰੈਸ, 7 ਕਲਰਕ, 4 ਐਸ.ਐਲ.ਏ., 12 ਸੇਵਾਦਾਰ ਤੇ 2 ਚੌਕੀਦਾਰ ਸ਼ਾਮਲ ਸਨ।

http://ਆ ਗਈ ਵੱਡੀ ਖੁਸਖਬਰੀ, MSP ‘ਤੇ ਬਾਕੀ ਮੰਗਾਂ ਲਈ ਮੰਨਿਆ ਮੋਦੀ || D5 Channel Punjabi

ਉਨਾਂ ਇਸ ਮੌਕੇ ਕੁਝ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਫੀਡਬੈਕ ਲੈਂਦਿਆਂ ਉਨਾਂ ਨੂੰ ਪੁੱਛਿਆ ਕਿ ਨੌਕਰੀ ਹਾਸਲ ਕਰਨ ਲਈ ਕੋਈ ਮੁਸ਼ਕਲਾ ਹੋਈ ਜਾਂ ਕਿੰਨ ਸਮਾਂ ਲੱਗਿਆ। ਇਸ ਗੱਲਬਾਤ ਉਤੇ ਤਸੱਲੀ ਪ੍ਰਗਟਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਤਸੱਲੀ ਹੋਈ ਕਿ ਜਅਿਾਦਾਤਰ ਮਾਮਲਿਆਂ ਵਿੱਚ ਵਿਭਾਗ ਹਮਦਰਦੀ ਨਾਲ ਕੰਮ ਕਰਦਾ ਹੈ। ਉਨਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਸੁਚਾਰੂ ਬਣਾਉਣ ਦੀ ਲੋੜ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਕੋਈ ਮੁਸਕਲ ਦਰਪੇਸ ਨਾ ਆਵੇ। ਪਰਗਟ ਸਿੰਘ ਨੇ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਦੀ ਮੌਤ ਕਾਰਨ ਇਨਾਂ ਲਾਭਪਾਤਰੀਆਂ ਨੂੰ ਪਹਿਲਾਂ ਹੀ ਕਾਫੀ ਮੁਸਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਇਨਾਂ ਦੁਖੀ ਪਰਿਵਾਰਾਂ ਦੀਆਂ ਮੁਸਕਲਾਂ ਨੂੰ ਵਧਾਉਣ ਦੀ ਬਜਾਏ ਉਨਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਅਜੀਜਾਂ ਨੂੰ ਗੁਆਉਣ ਦੇ ਸਦਮੇ ਤੋਂ ਉਭਰ ਸਕਣ। ਸਿੱਖਿਆ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

Kisan Bill 2020 : ਵੱਡੀ ਸਾਜਿਸ਼, ਸਾਵਧਾਨ ਰਹਿਣ ਕਿਸਾਨ || D5 Channel Punjabi

ਉਨਾਂ ਕਿਹਾ ਕਿ ਲਾਭਪਾਤਰੀਆਂ ਨੂੰ ਆਪਣੇ ਦੇਸ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਨਵੀਂ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਪਰਗਟ ਸਿੰਘ ਨੇ ਨਵੇਂ ਨਿਯੁਕਤ ਉਮੀਦਵਾਰਾਂ ਲਈ ਉਨਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਅੱਗੇ ਦੱਸਿਆ ਕਿ ਜਿਨਾਂ ਨੂੰ ਨਿਯੁਕਤੀ ਪੱਤਰ ਜਾਰੀ ਸੌਂਪੇ ਗਏ ਹਨ, ਉਨਾਂ ਵਿੱਚ ਪਰਮਿੰਦਰ ਕੌਰ (ਪੰਜਾਬੀ ਮਿਸਟ੍ਰੈਸ), ਨੀਤੂ ਸ਼ਰਮਾ, ਸ਼ੁਭਮ ਸੇਠੀ, ਤੇ ਕੁਲਜੀਤ (ਕਲਰਕ), ਬੀਰਕਰਨ ਸਿੰਘ, ਨਵਜੋਤ ਕੌਰ, ਗੀਤਾ ਗਿੱਲ ਤੇ ਕਾਸ਼ਵੀਰ ਰੰਧਾਵਾ (ਐਸ.ਐਲ.ਏ.) ਸਤਵਿੰਦਰ ਕੌਰ, ਕੋਮਲ ਸ਼ਰਮਾ, ਪਰਦੀਪ ਕੁਮਾਰ, ਅਮਨਦੀਪ ਸਿੰਘ, ਰੁਚਿਕਾ ਬੈਂਸ, ਰਾਜਿੰਦਰ ਕੌਰ, ਹੈਰਿਸ, ਮਨਪ੍ਰੀਤ ਸਿੰਘ, ਗੁਰਮੀਤ ਰਾਮ, ਨਿਸ਼ਾਂਤ ਸ਼ਰਮਾ, ਗੁਰਜੀਤ ਕੌਰ ਤੇ ਕੁਲਵਿੰਦਰ ਕੌਰ (ਸੇਵਾਦਾਰ) ਅਤੇ ਐਂਡੀ ਤੇ ਅਰਜੁਨ ਕੁਮਾਰ (ਚੌਕੀਦਾਰ) ਸ਼ਾਮਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button