Breaking NewsD5 specialNewsPress ReleasePunjabTop News

Pargat Singh ਵੱਲੋਂ Mohan Bhandari ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ 

ਚੰਡੀਗੜ੍ਹ: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ Pargat Singh ਨੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਕਹਾਣੀਕਾਰ Mohan Bhandari ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਆਪਣੇ ਸ਼ੋਕ ਸੰਦੇਸ਼ ਵਿੱਚ S. Pargat Singh ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਨੇ ਆਪਣਾ ਲਾਡਲਾ ਪੁੱਤਰ ਗੁਆ ਲਿਆ ਜਿਸ ਨੇ ਆਪਣੀਆਂ ਲਿਖਤਾਂ ਤੇ ਅਨੁਵਾਦ ਦੇ ਕੰਮ ਨਾਲ ਪੰਜਾਬੀ ਸਾਹਿਤ ਨੂੰ ਅਮੀਰੀ ਬਖ਼ਸ਼ੀ।
ਉਨ੍ਹਾਂ ਕਿਹਾ ਕਿ Mohan Bhandari ਸਮਰੱਥ ਕਹਾਣੀਕਾਰ ਸਨ ਜਿਨ੍ਹਾਂ ਦੀਆ ਕਹਾਣੀਆਂ ਵਿੱਚ ਪੇਂਡੂ ਜੀਵਨ ਉੱਘੜ ਕੇ ਸਾਹਮਣੇ ਆਉਂਦਾ ਹੈ। Mohan Bhandari ਚੰਗੇ ਸੰਪਾਦਕ, ਕੁਸ਼ਲ ਅਨੁਵਾਦਕ ਤੇ ਗੰਭੀਰ ਪਾਠਕ ਸਨ।ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ Mohan Bhandari ਦੇ ਪਰਿਵਾਰ, ਸਾਕ-ਸਨੇਹੀਆਂ ਤੇ ਉਨ੍ਹਾਂ ਦੇ ਚਹੇਤੇ ਪਾਠਕਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button