Breaking NewsD5 specialNewsPress ReleasePunjabTop News

ਪਰਚਾ ਰਾਜ ਖਤਮ ਕਰਾਂਗੇ, ਸਾਰੇ ਝੂਠੇ ਪਰਚੇ ਰੱਦ ਕਰਾਂਗੇ -: ਮਨੀਸ ਸਿਸੋਦੀਆ

ਸਾਹਨੇਵਾਲ (ਲੁਧਿਆਣਾ)/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਮੁੰਡੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸਿਸੋਦੀਆ ਨੇ ਲੋਕਾਂ ਨੂੰ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਚੋਣਾਂ ਤੋਂ ਪਹਿਲਾਂ ਕਿਸਾਨਾਂ ‘ਤੇ ਮਾਮਲਾ ਦਰਜ,Navjot Sidhu ‘ਤੇ ਹੋਵੇਗੀ ਕਾਰਵਾਈ! Modi ਦੇ ਬਿਆਨ ਨੇ ਭਖਾਈ ਸਿਆਸਤ

ਸੋਮਵਾਰ ਨੂੰ ਮਨੀਸ ਸਿਸੋਦੀਆ ਨੇ ਸਾਹਨੇਵਾਲ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਤੁਸੀਂ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕੇ ਦਿੱਤੇ। ਅਕਾਲੀ ਦਲ ਨੇ 26 ਸਾਲ ਅਤੇ ਕਾਂਗਰਸ ਨੇ 24 ਸਾਲ ਪੰਜਾਬ ‘ਤੇ ਰਾਜ ਕੀਤਾ। ਦੋਵਾਂ ਨੇ ਸੂਬੇ ਦੇ ਕੁਦਰਤੀ ਸੋਮੇ ਵੇਚ ਦਿੱਤੇ ਅਤੇ ਸਰਕਾਰੀ ਖਜਾਨਾ ਖਾਲੀ ਕਰ ਦਿੱਤਾ। ਇਸ ਬਾਰ ਇੱਕ ਮੌਕਾ ‘ਆਪ’ ਨੂੰ ਦਿਓ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਪਰਚਾ ਰਾਜ ਖਤਮ ਕਰੇਗੀ ਅਤੇ ਸਾਰੇ ਝੂਠੇ ਪਰਚਿਆਂ ਨੂੰ ਰੱਦ ਕਰੇਗੀ। ਦਿੱਲੀ ਦੇ ਲੋਕਾਂ ਨੇ ਸਾਨੂੰ ਮੌਕਾ ਦਿੱਤਾ ਹੈ। ਅਸੀਂ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਸੁਧਾਰਿਆ, ਬਿਜਲੀ ਦੇ ਬਿੱਲ ਜੀਰੋ ਕੀਤੇ, ਨੌਜਵਾਨਾਂ ਨੂੰ ਰੁਜਗਾਰ ਦਿੱਤਾ। ਹੁਣ ਪੰਜਾਬ ਦੀ ਵਾਰੀ ਹੈ।

Sukhbir Badal ਦਾ ਵੱਡਾ ਸਿਆਸੀ ਦਾਅ, ਮੋਦੀ ਦੇ ਮੁੜਦੇ ਸਾਰ Akali-BSP ਦਾ ਧਮਾਕਾ, ਖੁਲ੍ਹੇਗਾ ਵਾਅਦਿਆਂ ਦਾ ਪਿਟਾਰਾ!

ਇੱਕ ਮੌਕਾ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਦਿਓ। ਅਸੀਂ ਪੰਜਾਬ ਵਿੱਚ ਚੰਗੇ ਸਕੂਲ, ਹਸਪਤਾਲ ਬਣਾਵਾਂਗੇ ਅਤੇ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਦੇਵਾਂਗੇ। ਅਸੀਂ ਕੰਮ ਕਰਕੇ ਦਿਖਾਵਾਂਗੇ ਕਿ ਵਿਕਾਸ ਕਿਵੇਂ ਕੀਤਾ ਜਾਂਦਾ ਹੈ।ਸਿਸੋਦੀਆ ਨੇ ਵਿਰੋਧੀ ਪਾਰਟੀਆਂ ‘ਤੇ ਵੀ ਤਿੱਖਾ ਨਿਸਾਨਾ ਸਾਧਿਆ। ਉਨਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸੀ ਨੇਤਾ ਘਰ-ਘਰ ਜਾਕੇ ਪੈਸੇ ਵੰਡ ਕੇ ਲੋਕਾਂ ਦੀਆਂ ਵੋਟਾਂ ਖਰੀਦਣ ਦੀ ਕੋਸਸਿ ਕਰ ਰਹੇ ਹਨ। ਕਿਸੇ ਵੀ ਪਾਰਟੀ ਦਾ ਲੀਡਰ ਪੈਸੇ ਦੇਵੇ ਤਾਂ ਲੈ ਲਵੋ, ਪਰ ਵੋਟ ਝਾੜੂ ਨੂੰ ਹੀ ਪਾਉਣਾ, ਕਿਉਂਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਸਿਰਫ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹੀ ਸੁਧਾਰ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button