Breaking NewsD5 specialNewsPoliticsPunjabTop News

ਪਰਮਿੰਦਰ ਢੀਂਡਸਾ ਨੇ CM ਚੰਨੀ ‘ਤੇ ਲਾਏ ਦੋਸ਼, ਕਿਹਾ- ਸਰਕਾਰ ਸੁਮੇਧ ਸੈਣੀ ਨੂੰ ਬਚਾਉਣ ਦਾ ਕੰਮ ਕਰ ਰਹੀ ਹੈ ਨੇ CM ਚੰਨੀ ‘ਤੇ ਲਾਏ ਦੋਸ਼, ਕਿਹਾ- ਸਰਕਾਰ ਸੁਮੇਧ ਸੈਣੀ ਨੂੰ ਬਚਾਉਣ ਦਾ ਕੰਮ ਕਰ ਰਹੀ ਹੈ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਸਰਕਾਰ ‘ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਰ ਤਰ੍ਹਾਂ ਨਾਲ ਬਚਾਉਣ ਦਾ ਦੋਸ਼ ਲਾਇਆ ਹੈ।ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਮੁੱਚੀ ਸਰਕਾਰੀ ਮਸ਼ੀਨਰੀ ਸੁਮੇਧ ਸੈਣੀ ਨੂੰ ਬਚਾਉਣ ਲਈ ਹਰ ਕੀਮਤ ‘ਤੇ ਕੰਮ ਕਰ ਰਹੀ ਹੈ।ਉਨ੍ਹਾਂ ਵਿਜੀਲੈਂਸ ਬਿਊਰੋ ਵੱਲੋਂ ਸੁਮੇਧ ਸੈਣੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਕੇਸ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੀ ਵੀਡੀਓ ਸਾਂਝੀ ਕੀਤੀ।

ਆਹ ਹੁੰਦਾ ਕਿਸਾਨੀ ਲਈ ਪਿਆਰ, ਪਾਰਟੀ ਨੂੰ ਮਾਰੀ ਲੱਤ, ਫੜਿਆ ਕਿਸਾਨੀ ਝੰਡਾ || D5 Channel Punjabi

ਜਿਸ ਵਿੱਚ ਸਰਕਾਰੀ ਵਕੀਲ ਸੁਮੇਧ ਸੈਣੀ ਦੀ ਅੰਤ੍ਰਿਮ ਜ਼ਮਾਨਤ ਦਾ ਵਿਰੋਧ ਕਰਨ ਦੀ ਬਜਾਏ ਉਸਦੀ ਜ਼ਮਾਨਤ ਵਿੱਚ ਮਦਦ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਵਕੀਲ ਨੇ ਹਾਈ ਕੋਰਟ ਵਿੱਚ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਕੋਈ ਇਤਰਾਜ਼ ਨਹੀਂ ਕੀਤਾ ਅਤੇ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ।ਇਸ ਤੋਂ ਸਾਬਤ ਹੁੰਦਾ ਹੈ ਕਿ ਚੰਨੀ ਸਰਕਾਰ ਪਿਛਲੀ ਸਰਕਾਰ ਵਾਂਗ ਇਸ ਮਾਮਲੇ ਵਿੱਚ ਵੀ ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਸੁੱਟਣ ਦਾ ਕੰਮ ਕਰ ਰਹੀ ਹੈ।ਅਜਿਹੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਇਸ ਮਾਮਲੇ ਨਾਲ ਜੁੜੇ ਸਾਰੇ ਅਧਿਕਾਰੀਆਂ ਨੂੰ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।ਢੀਂਡਸਾ ਨੇ ਮੁੱਖ ਮੰਤਰੀ ਸਮੇਤ ਸਮੁੱਚੇ ਸਰਕਾਰੀ ਤੰਤਰ ਦੇ ਅਸਤੀਫੇ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button