D5 specialNewsPunjabTop News

ਪਰਮਿੰਦਰ ਸਿੰਘ ਢੀਂਡਸਾ ਨੇ ਪੀਜੀਆਈ ਅਤੇ ਹੋਰਨਾਂ ਹਸਪਤਾਲਾਂ ਵਿਚ ਪੰਜਾਬ ਦੇ ਮਰੀਜ਼ਾਂ ਦੇ ਬੰਦ ਹੋਏ ਇਲਾਜ਼ ਲਈ ਜਿ਼ੰਮੇਵਾਰ ਮਾਨ ਸਰਕਾਰ ਦੀ ਕੀਤੀ ਆਲੋਚਨਾ

ਮਾਨ ਸਰਕਾਰ ਮਰੀਜ਼ਾਂ ਦੇ ਇਲਾਜ਼ ਨੂੰ ਤਰਜ਼ੀਹ ਦੇਣ ਦੇ ਬਜਾਏ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇਣ ਵਿਚ ਰੁੱਝੀ: ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਸਕੀਮ ਤਹਿਤ ਪੀਜੀਆਈ ਅਤੇ ਸੈਕਟਰ 32 ਦੇ ਸਰਕਾਰੀ ਹਸਪਤਾਲ ਨੂੰ ਬਕਾਇਆ ਰਕਮ ਨਾ ਦੇਣ ਕਾਰਨ ਪੰਜਾਬ ਦੇ ਮਰੀਜ਼ਾਂ ਦੇ ਬੰਦ ਹੋਏ ਇਲਾਜ਼ ਲਈ ਜਿ਼ੰਮੇਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਇਥੇ ਜਾਰੀ ਇਕ ਬਿਆਨ ਵਿਚ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਸਰਕਾਰਾਂ ਦਾ ਸਭ ਤੋਂ ਪਹਿਲਾ ਫਰਜ਼ ਹੁੰਦਾ ਹੈ ਪਰ ਅਫ਼ਸੋਸ ਪੰਜਾਬ ਸਰਕਾਰ ਇਹ ਸਭ ਭੁੱਲਕੇ ਆਏ ਦਿਨ ਕਰੋੜਾਂ ਰੁਪਏ ਦੇ ਇਸ਼ਤਿਹਾਰ ਜਾਰੀ ਕਰਨ ਵਿਚ ਰੁੱਝੀ ਹੋਈ ਹੈ।

Ludhiana ‘ਚ ਫੇਰ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਫਿਲਮੀ ਸੀਨ, D5 Channel Punjabi

ਸ: ਢੀਂਡਸਾ ਨੇ ਮਾਨ ਸਰਕਾਰ ਨੂੰ ਤੁਰੰਤ ਇਨ੍ਹਾਂ ਹਸਪਤਾਲਾਂ ਦਾ ਬਕਾਇਆ ਕਲੀਅਰ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਗਰੀਬ ਅਤੇ ਜਰੂਰਤਵੰਦ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸੱਤ ਮਹੀਨਿਆਂ ਤੋਂ ਪੀਜੀਆਈ ਦੇ 16 ਕਰੋੜ ਰੁਪਏ ਦੀ ਅਦਾਇਗੀ ਨਹੀ ਕੀਤੀ ਹੈ। ਇਸ ਤੋਂ ਇਲਾਵਾ ਸੈਕਟਰ 32 ਅਤੇ 16 ਦੇ ਸਰਕਾਰੀ ਹਸਪਤਾਲਾਂ ਦਾ ਕਰੀਬ 2.3 ਕਰੋੜ ਰੁਪਇਆ ਵੀ ਪੰਜਾਬ ਸਰਕਾਰ ਨੇ ਨਹੀ ਦਿੱਤਾ ਹੈ। ਪੀਜੀਆਈ ਨੇ ਇਸ ਸਬੰਧੀ ਕਈਂ ਵਾਰ ਪੰਜਾਬ ਸਰਕਾਰ ਨੂੰ ਰੀਮਾਂਇਡਰ ਵੀ ਭੇਜਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਬਕਾਇਆ ਕਲੀਅਰ ਨਹੀ ਕੀਤਾ ਗਿਆ। ਜਿਸ ਕਾਰਨ ਪੀਜੀਆਈ ਸਮੇਤ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਨੇ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ਼ ਕਰਨਾ ਬੰਦ ਕਰ ਦਿੱਤਾ ਹੈ।

ਲੱਭ ਗਿਆ ਉਹ ਬੰਦਾ, ਹਜ਼ਾਰਾਂ ’ਚ ਕਰਦਾ ਲੱਖਾਂ ਦਾ ਇਲਾਜ, ਛੋਟੀ ਜਿਹੀ ਦੁਕਾਨ ਨੇ ਫੇਲ੍ਹ ਕਰਤੇ ਵੱਡੇ ਹਸਪਤਾਲ

ਦੇਸ਼ ਦੀਆਂ ਸਿਰਮੋਰ ਸਿਹਤ ਸੰਸਥਾਵਾਂ ਵਿਚ ਸ਼ਾਮਿਲ ਪੀਜੀਆਈ ਵਿਚ ਪੰਜਾਬ ਤੋਂ ਰੋਜ਼ਾਨਾ ਹਜ਼ਾਰਾਂ ਲੋਕ ਇਲਾਜ਼ ਲਈ ਆਉਂਦੇ ਹਨ। ਜਿਸ ਵਿਚ ਜਿ਼ਆਦਾਤਰ ਲੋਕ ਗੰਭੀਰ ਬੀਮਾਰੀਆਂ ਨਾਲ ਪੀੜਤ ਹੋਣ ਦੇ ਨਾਲ-ਨਾਲ ਆਰਥਕ ਤੌਰ `ਤੇ ਵੀ ਬੇਹੱਦ ਕਮਜ਼ੋਰ ਹੁੰਦੇ ਹਨ। ਪੀਜੀਆਈ ਅਤੇ ਹਰੋਨਾਂ ਹਸਪਤਾਲਾਂ ਵੱਲੋਂ ਇਲਾਜ਼ ਬੰਦ ਕਰ ਦੇਣ ਕਾਰਨ ਇਨ੍ਹਾਂ ਮਰੀਜ਼ਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅਖਿਆ ਕਿ ਆਯੂਸ਼ਮਾਨ ਸਕੀਮ ਤਹਿਤ 5 ਲੱਖ ਤੱਕ ਦਾ ਇਲਾਜ਼ ਮੁਫ਼ਤ ਕੀਤਾ ਜਾਂਦਾ ਹੈ ਅਤੇ ਗਰੀਬ ਲੋਕਾਂ ਨੂੰ ਇਸ ਸਕੀਮ ਰਾਹੀਂ ਇਲਾਜ਼ ਕਰਵਾਉਣਾ ਸੌਖਾ ਹੋ ਜਾਂਦਾ ਹੈ।

CM ਮਾਨ ਨੇ ਸੱਦੇ MLA, ਹੋਵੇਗਾ ਵੱਡਾ ਫੇਰਬਦਲ! ਦਿੱਤੇ ਸਖ਼ਤ ਹੁਕਮ

ਸ:ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮਾਨ ਸਰਕਾਰ ਇਕ ਪਾਸੇ ਸੂਬੇ ਵਿਚ ਮੁਹੱਲਾ ਕਲੀਨਕ ਖੋਲ੍ਹ ਕੇ ਲੋਕਾਂ ਨੂੰ ਵਧੀਆ ਇਲਾਜ਼ ਦੇਣ ਦੇ ਦਾਅਵੇ ਕਰ ਰਹੀ ਹੈ ਅਤੇ ਦੂਜੇ ਪਾਸੇ ਪੀਜੀਆਈ ਅਤੇ ਹੋਰਨਾਂ ਹਸਪਤਾਲਾਂ ਵਿਚ ਪੰਜਾਬ ਦੇ ਮਰੀਜ਼ਾਂ ਨੂੰ ਇਲਾਜ਼ ਲਈ ਧੱਕੇ ਖਾਣ ਲਈ ਮਜਬੂਰ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button