EntertainmentTop News

ਪਰਮੀਸ਼ ਵਰਮਾ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਤਸਵੀਰ ਕੀਤੀ ਸ਼ੇਅਰ

ਪਟਿਆਲਾ : ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਦਰਅਸਲ ਗੀਤ ਗਰੇਵਾਲ ਨੇ ਬੀਤੇ ਦਿਨੀਂ ਇਕ ਨੰਨ੍ਹੀ ਪਰੀ ਨੂੰ ਜਨਮ ਦਿੱਤਾ ਹੈ। ਜੀ ਹਾਂ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਧੀ ਦੇ ਮਾਤਾ-ਪਿਤਾ ਬਣ ਗਏ ਹਨ। ਪਰਮੀਸ਼ ਵਰਮਾ ਨੇ ਇਹ ਖੁਸ਼ਖਬਰੀ ਆਪਣੇ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਵਜੰਮੀ ਧੀ ਨਾਲ ਇਕ ਤਸਵੀਰ ਸ਼ੇਅਰ ਕੀਤੀ। ਪਰਮੀਸ਼ ਵਰਮਾ ਨੇ ਕੈਪਸ਼ਨ ‘ਚ ਲਿਖਿਆ, “ਅੱਜ ਮੈਂ ਧਰਤੀ ‘ਤੇ ਸਭ ਤੋਂ ਖੁਸ਼ ਇਨਸਾਨ ਬਣ ਗਿਆ ਹਾਂ, ਮੇਰੀ ਬੇਟੀ ਸਦਾ ਨੂੰ ਮਿਲੋ। ਸਦਾ ਸਦਾ ਸਦਾ ਸੁੱਖ ਹੋਵੇ। ਵਾਹਿਗੁਰੂ ਜੀ ਮੇਹਰ ਕਰਿਓ।”

ਧਰਨਾਕਾਰੀਆਂ ‘ਤੇ ਪ੍ਰਸ਼ਾਸਨ ਦਾ ਐਕਸ਼ਨ! ਧਰਨਾ ਲਗਾਉਣਾ ਪਿਆ ਮਹਿੰਗਾ

ਦੱਸ ਦਈਏ ਕਿ ਪਰਮੀਸ਼ ਵਰਮਾ ਨੇ ਆਪਣੀ ਬੇਟੀ ਦਾ ਨਾਂ ਸਦਾ ਰੱਖਿਆ ਹੈ। ਇਸ ਮੌਕੇ ਪਰਮੀਸ਼ ਵਰਮਾ ਦੇ ਮਾਤਾ-ਪਿਤਾ ਵੀ ਭਾਰਤ ਤੋਂ ਕੈਨੇਡਾ ਪਹੁੰਚੇ ਹਨ, ਜਿਸ ਦੀ ਵੀਡੀਓ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਸੀ।

 

View this post on Instagram

 

A post shared by (@parmishverma)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button