PunjabTop News

ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ, ਅਸਥੀਆਂ ਦਫ਼ਨਾ ਕੇ ਲਗਾਇਆ ਰੁੱਖ; ਪਿਤਾ ਬੋਲੇ-ਰੋਜ਼ਾਨਾ ਕਰਨਗੇ ਦੇਖਭਾਲ

ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ ਪਰਿਵਾਰ ਨੇ ਉਨ੍ਹਾਂ ਦੀਆਂ ਅਸਥੀਆਂ ਨੂੰ ਜਮੀਨ ਵਿੱਚ ਦਫ਼ਨ ਕਰ ਕੇ ਉਸ ਉੱਤੇ ਇੱਕ ਰੁੱਖ ਲਗਾਇਆ ਹੈ। ਝੋਟਾ ਦੀਆਂ ਅਸਥੀਆਂ ਨੂੰ ਇਸ ਫਲਦਾਰ ਰੁੱਖ ਦੀ ਜੜ੍ਹ ਵਿੱਚ ਦੱਬ ਦਿੱਤਾ ਗਿਆ ਹੈ। ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਰੁੱਖ ਦੀ ਨਿਯਮਿਤ ਤੌਰ ‘ਤੇ ਦੇਖਭਾਲ ਕੀਤੀ ਜਾਵੇਗੀ।
ਜਾਣਾਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਝੋਟ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਤਲਵੰਡੀ ਸਾਬੋ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਝੋਟ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ।
ਪਰਵਿੰਦਰ ਝੋਟੇ ਦੇ ਕਤਲ ਦੇ 26 ਦਿਨਾਂ ਤੋਂ ਬਾਅਦ ਐਤਵਾਰ 8 ਨਵੰਬਰ ਨੂੰ ਮਾਨਸਾ ਵਿੱਚ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ। ਉਸ ਦੇ ਦੋ ਪੁੱਤਰਾਂ- ਅੰਗਦਵੀਰ ਅਤੇ ਹਰਫਤੇਹ ਨੇ ਚਿਤਾ ਨੂੰ ਮੁੱਖ ਅਗਨੀ ਦਿੱਤੀ। ਅੰਤਿਮ ਸਸਕਾਰ ਦੌਰਾਨ, ਦੋਵੇਂ ਪੁੱਤਰਾਂ ਨੇ ਪਿਤਾ ਝੋਟਾ ਦੇ ਅਮਰ ਰਹਿਣ ਦੇ ਨਾਅਰੇ ਲਗਾਏ। ਇਸ ਦੌਰਾਨ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਪੂਰਾ ਸਮਾਂ “ਵਾਹਿਗੁਰੂ” ਦਾ ਜਾਪ ਕਰਦੀ ਰਹੀ। ਦੀਵਾਲੀ ਦੇ ਬਾਵਜੂਦ ਪਰਵਿੰਦਰ ਝੋਟਾ ਨੂੰ ਅੰਤਿਮ ਵਿਦਾਈ ਦੇਣ ਦੇ ਲਈ ਵੱਡੀ ਗਿਣਤੀ ਵਿੱਚ ਲੋਕ ਇੱਕਠੇ ਹੋਏ।
ਪਰਵਿੰਦਰ ਝੋਟਾ ਦੇ ਪਿਤਾ ਨੇ ਵੀ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਨ੍ਹਾਂ ਨੇ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੂੰ ਹਟਾਉਣ ਦੀ ਮੰਗ ਲਈ ਖਾਣਾ ਛੱਡ ਦਿੱਤਾ ਸੀ। ਇਸ ਦੌਰਾਨ, ਇਨਸਾਫ਼ ਕਮੇਟੀ ਨੇ ਸਪੱਸ਼ਟ ਕੀਤਾ ਕਿ ਭਾਵੇਂ ਵਿਰੋਧ ਪ੍ਰਦਰਸ਼ਨ ਖਤਮ ਹੋ ਗਿਆ ਹੈ ਪਰ ਉਹ ਪਰਿਵਾਰ ਦੇ ਨਾਲ ਹੀ ਰਹਿਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button