PunjabTop News

ਪਰਵਿੰਦਰ ਝੋਟਾ ਮੋਰਚੇ ’ਚ ਹੋਣਗੇ ਸ਼ਾਮਲ ਹੋਣ ਲਈ Rakesh Tikait ਪਹੁੰਚਣਗੇ ਮਾਨਸਾ

ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਤੋਂ ਬਾਅਦ ਮਾਨਸਾ ਵਿਖੇ ਇਨਸਾਫ਼ ਦੀ ਮੰਗ ਨੂੰ ਲੈ ਕੇ ਵਿੱਢਿਆ ਗਿਆ ਮੋਰਚਾ ਦਿਨ-ਬ-ਦਿਨ ਹੋਰ ਭਖਦਾ ਜਾ ਰਿਹਾ ਹੈ। ਹੁਣ ਇਸ ਸੰਘਰਸ਼ ਨੂੰ ਰਾਸ਼ਟਰੀ ਪੱਧਰ ’ਤੇ ਵੱਡਾ ਸਮਰਥਨ ਮਿਲਣ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ. ਟਿਕੈਤ) ਦੇ ਕੌਮੀ ਬੁਲਾਰੇ ਅਤੇ ਪ੍ਰਮੁੱਖ ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਮਾਨਸਾ ਵਿਖੇ ਚੱਲ ਰਹੇ ਧਰਨੇ ਵਿੱਚ ਸ਼ਿਰਕਤ ਕਰਨਗੇ।ਪੀੜਤ ਪਰਿਵਾਰ ਨਾਲ ਕਰਨਗੇ ਮੁਲਾਕਾਤਇਸ ਸਬੰਧੀ ਰਸਮੀ ਪੁਸ਼ਟੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ – ਟਿਕੈਤ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਨੇ ਦੱਸਿਆ ਕਿ ਰਾਕੇਸ਼ ਟਿਕੈਤ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਅਤੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਖ਼ਾਸ ਤੌਰ ’ਤੇ ਮਾਨਸਾ ਪਹੁੰਚ ਰਹੇ ਹਨ

ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਸੀ, ਜਿਸ ਵਿੱਚ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਬੇਹੱਦ ਭਾਵੁਕ ਹੁੰਦਿਆਂ ਕਿਹਾ ਸੀ ਕਿ ਉਹ ਇਨਸਾਫ਼ ਦੀ ਇਸ ਲੜਾਈ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਉਡੀਕ ਕਰ ਰਹੇ ਹਨ। ਪੀੜਤ ਪਰਿਵਾਰ ਵੱਲੋਂ ਕੀਤੀ ਗਈ ਇਸ ਖ਼ਾਸ ਅਪੀਲ ਤੋਂ ਬਾਅਦ ਹੀ ਰਾਕੇਸ਼ ਟਿਕੈਤ ਨੇ ਮਾਨਸਾ ਧਰਨੇ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।”,

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button