ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ

ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਉਨ੍ਹਾਂ ਦੇ ਸਮਰਥਕ ਸੜਕਾਂ ‘ਤੇ ਉਤਰ ਆਏ ਹਨ ਤੇ ਸ਼ਹਿਰ ਵਿਚ ਪ੍ਰਦਰਸ਼ਨ ਕਰ ਰਹੇ ਹਨ। ਅਹਿਤਿਆਤ ਵਜੋਂ ਹੁਣ ਮਾਨਸਾ ਦੇ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ ਤੇ ਵਿਦਿਆਰਥੀਆਂ ਨੂੰ ਘਰ ਭੇਜਿਆ ਜਾ ਰਿਹਾ ਹੈ। ਇਹ ਫ਼ੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰਖਦਿਆਂ ਲਿਆ ਗਿਆ ਹੈ। ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਨੂੰ ਸੁਨੇਹੇ ਭੇਜ ਕੇ ਘਰਾਂ ਨੂੰ ਲਿਜਾਉਣ ਲਈ ਆਖਿਆ ਗਿਆ ਹੈ।
ਦੱਸ ਦਈਏ ਕਿ ਅੱਜ ਸਵੇਰੇ ਮਾਨਸਾ ਵਿਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਕਤਲ ਇਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਕੀਤਾ ਗਿਆ ਹੈ। ਵਾਰਦਾਤ ਤੋਂ ਬਾਅਦ ਮੈਡੀਕਲ ਸਟੋਰ ਦਾ ਮਾਲਕ ਸ਼ਰੇਆਮ ਗੋਲੀਆਂ ਚਲਾਉਂਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਵਾਰਦਾਤ ਤੋਂ ਬਾਅਦ ਮਾਨਸਾ ਪੁਲਸ ਦੇ ਉਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਜਿਨ੍ਹਾਂ ਆਖਿਆ ਕਿ ਪਰਵਿੰਦਰ ਝੋਟਾ ਦਾ ਕਤਲ ਕਰਨ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਪੁਲਸ ਅਧਿਕਾਰੀਆਂ ਨੇ ਕਿਹਾ ਕਿ 24 ਘੰਟਿਆਂ ਦੇ ਅੰਦਰ-ਅੰਦਰ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




