Breaking NewsPunjabTop News

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ, ਮਾਨਸਾ ਦੇ SSP ਨੂੰ ਹਟਾਉਣ ਦੀ ਮੰਗ

 ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੀ ਮੰਗ ਹੈ ਕਿ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਹੋਈ ਗੱਲਬਾਤ ਮੁਤਾਬਕ ਮਾਨਸਾ ਦੇ SSP ਵੈਭਵ ਚੌਧਰੀ ਨੂੰ ਅਹੁਦੇ ਤੋਂ ਹਟਾਇਆ ਜਾਵੇ।

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਰਕਾਰ ਵੱਲੋਂ ਮੁਆਵਜ਼ਾ ਜਾਂ ਸਰਕਾਰੀ ਨੌਕਰੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਨਾ ਤਾਂ ਕਿਸੇ ਤਰ੍ਹਾਂ ਦਾ ਮੁਆਵਜ਼ਾ ਚਾਹੀਦਾ ਹੈ ਅਤੇ ਨਾ ਹੀ ਪਰਿਵਾਰ ਦੇ ਕਿਸੇ ਮੈਂਬਰ ਲਈ ਨੌਕਰੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੰਘਰਸ਼ ਨਸ਼ੇ ਦੇ ਖ਼ਿਲਾਫ਼ ਹੈ ਅਤੇ ਉਹ ਇਸ ਨੂੰ ਜਾਰੀ ਰੱਖਣਗੇ।

ਭੀਮ ਸਿੰਘ ਦਾ ਕਹਿਣਾ ਹੈ ਕਿ ਜੇਕਰ SSP ਵੱਲੋਂ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਤਾਂ ਸ਼ਾਇਦ ਉਨ੍ਹਾਂ ਦੇ ਪੁੱਤਰ ਦੀ ਜਾਨ ਨਾ ਜਾਂਦੀ। ਉਨ੍ਹਾਂ ਕਿਹਾ ਕਿ ਜਦੋਂ ਤੱਕ SSP ਨੂੰ ਨਹੀਂ ਹਟਾਇਆ ਜਾਂਦਾ, ਉਹ ਅੰਨ ਦਾ ਇੱਕ ਦਾਣਾ ਵੀ ਨਹੀਂ ਖਾਣਗੇ, ਭਾਵੇਂ ਇਸ ਲਈ ਉਨ੍ਹਾਂ ਦੀ ਜਾਨ ਹੀ ਕਿਉਂ ਨਾ ਚਲੀ ਜਾਵੇ।

 ਚੰਡੀਗੜ੍ਹ ਦੇ PGI ਵਿਖੇ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਇਸ ਲਈ 5 ਡਾਕਟਰਾਂ ਦੀ ਵਿਸ਼ੇਸ਼ ਟੀਮ ਬਣਾਈ ਗਈ ਹੈ। ਪੋਸਟਮਾਰਟਮ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਚੰਡੀਗੜ੍ਹ ਸੈਂਟਰਲ ਦੇ SDM ਡਾ. ਅਤੁਲ ਨੂੰ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ ਹੈ।

ਇਸ ਦੌਰਾਨ PGI ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਵੀਰਵਾਰ ਰਾਤ ਕਰੀਬ 12 ਵਜੇ ਮਾਨਸਾ ਤੋਂ ਚੰਡੀਗੜ੍ਹ ਭੇਜੀ ਗਈ ਸੀ। ਪਿਤਾ ਭੀਮ ਸਿੰਘ ਨੇ ਕਿਹਾ ਕਿ ਜੇਕਰ ਪੋਸਟਮਾਰਟਮ ਸਮੇਂ ਸਿਰ ਹੋ ਜਾਂਦਾ ਹੈ ਅਤੇ ਪਰਿਵਾਰ ਨੂੰ ਮ੍ਰਿਤਕ ਦੇਹ ਸੌਂਪ ਦਿੱਤੀ ਜਾਂਦੀ ਹੈ ਤਾਂ ਅੱਜ ਹੀ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ, ਨਹੀਂ ਤਾਂ ਸਸਕਾਰ ਕੱਲ੍ਹ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button