Press ReleasePunjabTop News

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਕੁਲਦੀਪ ਸਿੰਘ ਧਾਲੀਵਾਲ

ਬੇਲਰ ਰੈਕ ਲਈ ਨਵੀਆਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮੰਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।

ਕਸੂਤਾ ਫਸਿਆ ਲੱਖਾ ਸਿਧਾਣਾ, ਪੁਲਿਸ ਦਾ ਐਕਸ਼ਨ, ਸਾਥੀਆਂ ‘ਤੇ ਵੀ ਕਾਰਵਾਈ ||

ਅੱਜ ਇਥੋਂ ਜਾਰੀ ਬਿਆਨ ਵਿਚ ਖੇਤੀਬਾੜੀ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ।

ਸੁਧੀਰ ਸੂਰੀ ਮਾਮਲੇ ‘ਤੇ ਭਾਜਪਾ ਲੀਡਰ ਦਾ ਬਿਆਨ, ਲੋਕਾਂ ਨੂੰ ਕਹੀ ਅਜਿਹੀ ਗੱਲ, ਸੂਬਾ ਸਰਕਾਰ ਹੈਰਾਨ

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਓ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button