Breaking NewsD5 specialIndiaNews

ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਕਰਮਚਾਰੀਆਂ ‘ਤੇ ਲਗਾਇਆ ਲਾਪਰਵਾਹੀ ਦਾ ਇਲਜ਼ਾਮ

ਮੁੰਬਈ : ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹਾ ਹਸਪਤਾਲ ‘ਚ ਅੱਗ ਲੱਗਣ ਦੀ ਘਟਨਾ ‘ਚ ਮਰਨ ਵਾਲੇ 10 ਨਵਜੰਮੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਕਰਮਚਾਰੀਆਂ ‘ਤੇ ਡਿਊਟੀ ‘ਚ ਲਾਪਰਵਾਹੀ ਵਰਤਣ ਦਾ ਇਲਜ਼ਾਮ ਲਗਾਇਆ ਹੈ। ਮਹਾਰਾਸ਼ਟਰ ‘ਚ ਭੰਡਾਰਾ ਜ਼ਿਲ੍ਹਾ ਹਸਪਤਾਲ ਦੇ ਵਿਸ਼ੇਸ਼ ਨਵਜਾਤ ਦੇਖਭਾਲ ਇਕਾਈ ‘ਚ ਸ਼ੁੱਕਰਵਾਰ ਨੂੰ ਦੇਰ ਰਾਤ ਕਰੀਬ ਡੇਢ ਵਜੇ ਯੂਨਿਟ ‘ਚ ਅੱਗ ਲੱਗਣ ਨਾਲ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਨ੍ਹਾਂ ਬੱਚਿਆਂ ਦੀ ਉਮਰ ਇਕ ਦਿਨ ਤੋਂ ਲੈ ਕੇ ਤਿੰਨ ਮਹੀਨੇ ਤੱਕ ਦੱਸੀ ਗਈ ਹੈ। ਜਾਣਕਾਰੀ ਅਨੁਸਾਰ ਆਈਸੀਯੂ ਵਾਰਡ ‘ਚ ਕੁੱਲ 17 ਬੱਚੇ ਮੌਜੂਦ ਸਨ, ਜਿਨ੍ਹਾਂ ‘ਚੋਂ 10 ਨੂੰ ਨਹੀਂ ਬਚਾਇਆ ਜਾ ਸਕਿਆ।

ਕੇਂਦਰੀ ਮੰਤਰੀਆਂ ਨੇ ਮੰਨੀ ਆਪਣੀ ਗਲਤੀ?ਕਿਸਾਨਾਂ ਤੋਂ ਡਰੀ ਬੀਜੇਪੀ ਦੀ ਸਰਕਾਰ

ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਜਦੋਂ ਅੱਗ ਲੱਗੀ, ਤੱਦ ਉੱਥੇ ਨਾ ਤਾਂ ਕੋਈ ਡਾਕਟਰ ਅਤੇ ਨਾ ਹੀ ਕੋਈ ਨਰਸ ਮੌਜੂਦ ਸੀ। ਉਨ੍ਹਾਂ ਨੇ ਇਸ ਹਾਦਸੇ ਲਈ ਹਸਪਤਾਲ ਪ੍ਰਸ਼ਾਸਨ ਨੂੰ ਜ਼ਿੰਮੇਦਾਰ ਠਹਿਰਾਇਆ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਮੁੱਖ ਮੰਤਰੀ ਊਧਵ ਠਾਕਰੇ ਨੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੇ ਐਤਵਾਰ ਨੂੰ ਭੰਡਾਰਾ ਜਾਣ ਅਤੇ ਹਸਪਤਾਲ ਦੇ ਅਧਿਕਾਰੀਆਂ ਅਤੇ ਬੱਚੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਹਾਦਸੇ ‘ਤੇ ਦੁੱਖ ਜ਼ਾਹਰ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button