IndiaSportsTop News

ਪਹਿਲਵਾਨਾਂ ਦੇ ਮਾਮਲੇ ‘ਚ ਆਇਆ ਨਵਾਂ ਮੋੜ, ਕੁੜੀ ਨੇ ਵਾਪਸ ਲਈ ਆਪਣੀ ਸ਼ਿਕਾਇਤ

ਨਵੀਂ ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਨਾਬਾਲਗ ਪਹਿਲਵਾਨ ਵੱਲੋਂ ਆਪਣੇ ਬਿਆਨਾਂ ਤੋਂ ਪਿੱਛੇ ਹਟਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਚਰਚਾ ਹੈ ਕਿ ਨਾਬਾਲਗ ਨੇ ਪਹਿਲਾਂ ਕਨਾਟ ਪਲੇਸ ਥਾਣੇ ‘ਚ ਦਿੱਲੀ ਪੁਲਿਸ ਨੂੰ ਬਿਆਨ ਦਿੱਤਾ ਸੀ। ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਕੋਰਟ ਵਿੱਚ ਨਾਬਾਲਗ ਮਹਿਲਾ ਪਹਿਲਵਾਨ ਦੇ ਬਿਆਨ ਦਰਜ ਕੀਤੇ ਹਨ। ਪਹਿਲਵਾਨ ਨੇ ਦੋ ਦਿਨ ਪਹਿਲਾਂ ਪਟਿਆਲਾ ਹਾਊਸ ਕੋਰਟ ਵਿੱਚ ਆਪਣਾ ਬਿਆਨ ਵਾਪਸ ਲੈ ਲਿਆ।

‘AAP’ ਦੇ ਨਵੇਂ ਬਣੇ ਮੰਤਰੀ ਨੇ ਪਾਈ ਧੱਕ, ਪਤਨੀ ਸਮੇਤ ਪਹੁੰਚਿਆ ਭੀੜ ’ਚ, | D5 Channel Punjabi | Balkar Singh

ਸੂਤਰਾਂ ਅਨੁਸਾਰ 2 ਜੂਨ ਨੂੰ ਨਾਬਾਲਗ ਮਹਿਲਾ ਪਹਿਲਵਾਨ ਨੇ ਪਟਿਆਲਾ ਹਾਊਸ ਕੋਰਟ ਤੋਂ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ। ਨਾਬਾਲਗ ਪਹਿਲਵਾਨ ਦੇ ਨਾਲ ਪਿਤਾ ਅਤੇ ਦਾਦਾ ਦੋਵੇਂ ਅਦਾਲਤ ਵਿੱਚ ਮੌਜੂਦ ਸਨ। ਸੂਤਰਾਂ ਮੁਤਾਬਕ ਮੰਗਲਵਾਰ ਨੂੰ ਨਾਬਾਲਗ ਪਹਿਲਵਾਨ ਨੇ ਆਪਣੀ ਸ਼ਿਕਾਇਤ ਵਾਪਸ ਲੈਣ ਲਈ ਕਨਾਟ ਪਲੇਸ ਥਾਣੇ ‘ਚ ਆਪਣੇ ਪਿਤਾ ਅਤੇ ਦਾਦਾ ਦੇ ਨਾਲ ਬਿਆਨ ਦਰਜ ਕਰਵਾਏ ਸਨ। ਇਸ ਤੋਂ ਬਾਅਦ ਉਸ ਨੇ ਅਦਾਲਤ ਵਿੱਚ ਮੈਜਿਸਟਰੇਟ ਦੇ ਸਾਹਮਣੇ ਬਿਆਨ ਦਰਜ ਕਰਵਾ ਕੇ ਆਪਣੀ ਸ਼ਿਕਾਇਤ ਵਾਪਸ ਲੈ ਲਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button