IndiaTop News

ਪਹਿਲਵਾਨਾਂ ਨੂੰ ਮਿਲਿਆ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਦਾ ਸਮਰਥਨ, ਪੜ੍ਹੋ ਭਾਰਤੀ ਕੁਸ਼ਤੀ ਫੈਡਰੇਸ਼ਨ WFI ਦੇ ਪ੍ਰਧਾਨ ਬਾਰੇ ਕੀ ਕਿਹਾ?

ਨਵੀਂ ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਨੂੰ ਗ੍ਰਿਫ਼ਤਾਰ ਕਰ ਕੇਸ ਦਰਜ ਕਰਨ ਵਿਰੁੱਧ ਪਹਿਲਵਾਨਾਂ ਦੀ ਹੜਤਾਲ ਪੰਜਵੇਂ ਦਿਨ ਵੀ ਲਗਾਤਾਰ ਜਾਰੀ ਹੈ। ਹੁਣ ਪਹਿਲਵਾਨਾਂ ਦੇ ਸਮਰਥਨ ‘ਚ ਕਈ ਸਿਆਸਤਦਾਨ, ਖਿਡਾਰੀ, ਅਦਾਕਾਰ ਵੀ ਅੱਗੇ ਆਉਣ ਲੱਗੇ ਹਨ। ਇਸ ਦੌਰਾਨ ਹੁਣ ਪਹਿਲਵਾਨਾਂ ਨੂੰ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਦਾ ਸਮਰਥਨ ਮਿਲਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ “ਭੂਸ਼ਣ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੂੰ ਜਲਦੀ ਤੋਂ ਜਲਦੀ ਨਿਆਂ ਮਿਲਣਾ ਚਾਹੀਦਾ ਹੈ। ਸਾਡੇ ਅਥਲੀਟਾਂ ਨੂੰ ਸੜਕਾਂ ‘ਤੇ ਇਨਸਾਫ ਦੀ ਮੰਗ ਕਰਦੇ ਦੇਖ ਕੇ ਮੈਨੂੰ ਦੁੱਖ ਹੁੰਦਾ ਹੈ।

ਉਨ੍ਹਾਂ ਨੇ ਸਾਡੇ ਮਹਾਨ ਰਾਸ਼ਟਰ ਦੀ ਪ੍ਰਤੀਨਿਧਤਾ ਕਰਨ ਅਤੇ ਸਾਨੂੰ ਮਾਣ ਦਿਵਾਉਣ ਲਈ ਬਹੁਤ ਵਧੀਆ ਕੰਮ ਕੀਤਾ ਹੈ।” ਉਨ੍ਹਾਂ ਟਵੀਟ ਵਿੱਚ ਲਿਖਿਆ ਕਿ ਇੱਕ ਰਾਸ਼ਟਰ ਦੇ ਰੂਪ ਵਿੱਚ ਅਸੀਂ ਹਰ ਮਨੁੱਖ ਦੀ ਅਖੰਡਤਾ ਅਤੇ ਸਨਮਾਨ ਦੀ ਰੱਖਿਆ ਲਈ ਜ਼ਿੰਮੇਵਾਰ ਹਾਂ। ਜੋ ਹੋ ਰਿਹਾ ਹੈ ਉਹ ਕਦੇ ਨਹੀਂ ਹੋਣਾ ਚਾਹੀਦਾ। ਇਹ ਇੱਕ ਸੰਵੇਦਨਸ਼ੀਲ ਮੁੱਦਾ ਹੈ ਅਤੇ ਇਸ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਸਬੰਧਤ ਅਧਿਕਾਰੀਆਂ ਨੂੰ ਇਨਸਾਫ਼ ਦਿਵਾਉਣ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button