Breaking NewsD5 specialNewsPress ReleasePunjab

‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਪਹਿਲੇ 50 ਉਦਯੋਗਾਂ ਨੂੰ ਕੁੱਲ 25 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਮਿਲਣਗੀਆਂ

ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਰਿਆਇਤ ਵਸੂਲਣ ਲਈ ਬੁਆਏਲਰ ਵਿੱਚ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਦੀ ਆਗਿਆ ਦਿੱਤੀ
ਚੰਡੀਗੜ੍ਹ:ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਨੂੰ ਰੋਕਣ ਲਈ ਇਕ ਵੱਡੇ ਕਦਮ ਤਹਿਤ ਪੰਜਾਬ ਨੇ ਵਿੱਤੀ ਰਿਆਇਤਾਂ ਵਸੂਲਣ ਵਾਸਤੇ ਉਦਯੋਗਾਂ ਦੀਆਂ ਕੁਝ ਸ਼੍ਰੇਣੀਆਂ ਨੂੰ ਪਰਾਲੀ ਦਾ ਨਿਪਟਾਰਾ ਕਰਨ ਲਈ ਬੁਆਏਲਰ ਲਗਾਉਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਜਿਨ੍ਹਾਂ ਉਦਯੋਗਾਂ ਨੂੰ ਇਹ ਲਾਭ ਮਿਲ ਸਕਦਾ ਹੈ, ਉਨ੍ਹਾਂ ਵਿੱਚ ਖੰਡ ਮਿੱਲਾਂ, ਪਲਪ ਅਤੇ ਪੇਪਰ ਮਿੱਲਾਂ ਅਤੇ 25 ਟੀ.ਪੀ.ਐਚ. ਤੋਂ ਵੱਧ ਭਾਫ ਪੈਦਾ ਕਰਨ ਦੀ ਸਮਰੱਥਾ ਵਾਲੇ ਬੁਆਏਲਰ ਵਾਲੇ ਉਦਯੋਗ ਸ਼ਾਮਲ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅੱਜ ਇਹ ਫੈਸਲਾ ਲਿਆ ਗਿਆ ਕਿ ਪੁਰਾਣੇ ਬੁਆਏਲਰਾਂ ਨੂੰ ਬਦਲਣ ਜਾਂ ਨਵੇਂ ਬੁਆਏਲਰਾਂ ਦੀ ਸਥਾਪਨਾ ਨਾਲ ਇਸ ਦੇ ਵਿਸਥਾਰ ਦਾ ਪ੍ਰਸਤਾਵ ਰੱਖਣ ਵਾਲੀਆਂ ਡਿਸਟਿਲਰੀਆਂ/ਬਰੂਅਰੀਜ਼ ਦੀਆਂ ਨਵੀਆਂ ਅਤੇ ਮੌਜੂਦਾ ਇਕਾਈਆਂ ਨੂੰ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਲਾਜ਼ਮੀ ਤੌਰ ‘ਤੇ ਵਰਤਣਾ ਪਵੇਗਾ।

Gurdaspur News : Delhi ਪਹੁੰਚਣ ਤੋਂ ਪਹਿਲਾਂ Kejriwal ਨੂੰ ਪਿਆ ਘੇਰਾ || D5 Channel Punjabi

ਮੰਤਰੀ ਮੰਡਲ ਨੇ ਬੁਆਏਲਰ ਵਿੱਚ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ‘ਪਹਿਲਾਂ ਆਓ ਪਹਿਲਾਂ ਪਾਓ’ ਦੇ ਆਧਾਰ ‘ਤੇ ਪਹਿਲੇ 50 ਮੌਜੂਦਾ ਉਦਯੋਗਾਂ ਨੂੰ 25 ਕਰੋੜ ਰੁਪਏ ਦੀਆਂ ਵਿੱਤੀ ਰਿਆਇਤਾਂ ਦੇਣ ਦਾ ਵੀ ਫੈਸਲਾ ਕੀਤਾ ਹੈ।ਮੰਤਰੀ ਮੰਡਲ ਨੇ ਝੋਨੇ ਦੀ ਪਰਾਲੀ ਦੇ ਭੰਡਾਰਨ ਲਈ ਪੰਚਾਇਤੀ ਜ਼ਮੀਨ ਦੀ ਉਪਲੱਬਧਤਾ ਦੇ ਲਿਹਾਜ਼ ਨਾਲ ਉਦਯੋਗਾਂ ਨੂੰ ਗੈਰ-ਵਿੱਤੀ ਰਿਆਇਤਾਂ ਲਈ 33 ਸਾਲ ਤੱਕ ਦੇ ਲੀਜ਼ ਸਮਝੌਤੇ ਨਾਲ ਲੀਜ਼ ਵਿੱਚ 6 ਫ਼ੀਸਦੀ ਪ੍ਰਤੀ ਸਾਲ ਵਾਧੇ ਦਰ ਦੀ ਪ੍ਰਵਾਨਗੀ ਵੀ ਦਿੱਤੀ ਹੈ। ਇਸ ਤੋਂ ਇਲਾਵਾ ਬੁਆਏਲਰ ਉਨ੍ਹਾਂ ਖੇਤਰਾਂ ਵਿੱਚ ਪਹਿਲ ਦੇ ਅਧਾਰ ‘ਤੇ ਉਪਲਬਧ ਕਰਵਾਏ ਜਾਣਗੇ ਜਿੱਥੇ ਝੋਨੇ ਦੀ ਪਰਾਲੀ ਨੂੰ ਬੁਆਏਲਰ ਵਿੱਚ ਬਾਲਣ ਵਜੋਂ ਵਰਤਿਆ ਜਾਂਦਾ ਹੈ।ਇਸ ਕਦਮ ਨਾਲ ਸਾਉਣੀ ਦੀਆਂ ਫ਼ਸਲਾਂ ਦੀ ਕਟਾਈ ਦੌਰਾਨ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਮਿੱਤਰ ਕੀੜਿਆਂ ਨੂੰ ਬਚਾਉਣ ਲਈ ਵੀ ਲਾਭਕਾਰੀ ਹੋਵੇਗਾ।

Punjab Election 2022 : Bhagwant Mann ਹੋਊ AAP ਦੇ ਮੁੱਖ ਮੰਤਰੀ ਦਾ ਚਿਹਰਾ? |D5 Channel Punjabi

ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਚੁਣੌਤੀ ਦੇ ਮੱਦੇਨਜ਼ਰ ਇਹ ਫੈਸਲਾ ਕਾਫ਼ੀ ਮਹੱਤਵਪੂਰਨ ਹੈ। ਹਾੜੀ ਸੀਜ਼ਨ ਦੌਰਾਨ ਕਣਕ ਦੀ ਵਾਢੀ ਤੋਂ ਬਾਅਦ ਜਿੱਥੇ ਤੂੜੀ ਨੂੰ ਪਸ਼ੂਆਂ ਲਈ ਚਾਰੇ ਵਜੋਂ ਵਰਤਿਆ ਜਾਂਦਾ ਹੈ, ਉੱਥੇ ਹੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾ ਦਿੱਤੀ ਜਾਂਦੀ ਹੈ ਤਾਂ ਜੋ ਕਿਸਾਨ ਅਗਲੀ ਫਸਲ ਲਈ ਤੇਜ਼ੀ ਨਾਲ ਆਪਣੇ ਖੇਤ ਤਿਆਰ ਕਰ ਸਕਣ। ਅਕਤੂਬਰ-ਨਵੰਬਰ ਮਹੀਨੇ ਦੌਰਾਨ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਰਨ ਪੇਂਡੂ ਖੇਤਰ ਅਤੇ ਇਸ ਦੇ ਆਲੇ ਦੁਆਲੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਵਿਆਪਕ ਰੂਪ ਵਿੱਚ ਫੈਲੀ ਹੋਈ ਹੈ ਜਿਸ ਕਾਰਨ ਸਿਹਤ ਉੱਤੇ ਵੱਡੇ ਪ੍ਰਭਾਵ ਪੈ ਰਹੇ ਹਨ। ਮੌਸਮੀ ਸਥਿਤੀਆਂ ਕਾਰਨ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਦੀ ਗੁਣਵੱਤਾ ਵੀ ਖਰਾਬ ਹੋ ਜਾਂਦੀ ਹੈ, ਜਿਸ ਵਿੱਚ ਘਰੇਲੂ, ਵਾਹਨ, ਉਦਯੋਗਿਕ ਅਤੇ ਮਿਊਂਸਪਲ ਠੋਸ ਰਹਿੰਦ-ਖੂੰਹਦ ਡੰਪ ਨੂੰ ਸਾੜਨ ਵਰਗੇ ਵੱਖ-ਵੱਖ ਸਥਾਨਕ ਸਰੋਤਾਂ ਦਾ ਪ੍ਰਦੂਸ਼ਣ ਵੀ ਸ਼ਾਮਲ ਹੈ।

Punjab Election 2022 :Aam Aadmi Party’ਚ ਸ਼ਾਮਲ ਹੋਏ Sewa Singh Sekhwan, ਦੇਖੋ ਕੌਣ ਹੋਵੇਗਾ AAP ਦਾ CM ਚਿਹਰਾ

ਹਾਲਾਂਕਿ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਲਈ ਗੁਆਂਢੀ ਸੂਬਿਆਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵੀ ਜ਼ਿੰਮੇਵਾਰ ਹਨ। ਪੰਜਾਬ ਵਿੱਚ 31.49 ਲੱਖ ਹੈਕਟੇਅਰ ਖੇਤਰ (2020) ਵਿੱਚ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ, ਜਿਸ ਦੇ ਨਤੀਜੇ ਵਜੋਂ ਲਗਭਗ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ।ਪਰਾਲੀ ਸਾੜਨ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਉਪਾਵਾਂ ਦੀ ਲੜੀ ਵਿੱਚ ਇਹ ਨਿਵੇਕਲਾ ਕਦਮ ਹੈ ਜਿਸ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਵਿਅਕਤੀਗਤ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਵਿਵਸਥਾ, ਪਰਾਲੀ ਨੂੰ ਬਾਇਓ-ਮਾਸ ਆਧਾਰਤ ਪਲਾਂਟਾਂ ਵਿੱਚ ਊਰਜਾ ਦੇ ਸਰੋਤ ਵਜੋਂ ਵਰਤਣ ਅਤੇ ਕਿਸਾਨ ਭਾਈਚਾਰੇ ਵਿੱਚ ਜਾਗਰੂਕਤਾ ਮੁਹਿੰਮ ਦੇ ਨਾਲ- ਨਾਲ ਪਰਾਲੀ ਸਾੜਨ ਦੀ ਨਿਗਰਾਨੀ ਕਰਨਾ ਸ਼ਾਮਲ ਹੈ।

ਲਓ Navjot Sidhu ਨੂੰ ਹਾਈਕਮਾਨ ਦਾ ਫਰਮਾਨ! ਸਲਾਹਕਾਰਾਂ ਦੀ ਹੋਊ ਛੁੱਟੀ? D5 Channel Punjabi

ਇਹ ਮਹਿਸੂਸ ਕੀਤਾ ਗਿਆ ਹੈ ਕਿ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਉਦਯੋਗਾਂ ਵਿੱਚ ਝੋਨੇ ਦੀ ਪਰਾਲੀ ਦੀ ਬਾਲਣ ਵਜੋਂ ਵਰਤੋਂ ਨੂੰ ਹੋਰ ਉਤਸ਼ਾਹਤ ਕਰਨ ਦੀ ਜ਼ਰੂਰਤ ਹੈ। ਸੂਬੇ ਦੇ ਕੁੱਝ ਉਦਯੋਗ ਝੋਨੇ ਦੀ ਪਰਾਲੀ ਨੂੰ ਆਪਣੇ ਉਦਯੋਗਿਕ ਕੰਮਾਂ ਲਈ ਬੁਆਏਲਰ ਵਿੱਚ ਸਫਲਤਾਪੂਰਵਕ ਵਰਤਣ ਦੇ ਯੋਗ ਹੋਏ ਹਨ। ਉਨ੍ਹਾਂ ਨੇ ਜਾਂ ਤਾਂ ਭੱਠੀਆਂ ਵਿੱਚ ਮਹੱਤਵਪੂਰਣ ਬਦਲਾਅ ਕੀਤੇ ਹਨ ਜਾਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਨਵੇਂ ਬੁਆਏਲਰ ਸਥਾਪਤ ਕੀਤੇ ਹਨ। ਇਨ੍ਹਾਂ ਯੂਨਿਟਾਂ ਨੇ ਸਪਲਾਈ ਚੇਨ ਵਿਧੀ ਵਿਕਸਤ ਕਰਕੇ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਠੋਸ ਕਦਮ ਚੁੱਕੇ ਹਨ ਜਿਸ ਵਿੱਚ ਸਪਲਾਇਰਜ਼ ਨੂੰ ਸ਼ਾਮਲ ਕਰਦਿਆਂ ਸਿੱਧੇ ਕਿਸਾਨਾਂ ਤੋਂ ਝੋਨੇ ਦੀ ਪਰਾਲੀ ਇਕੱਠਾ ਕਰਨਾ ਅਤੇ ਸਾਲ ਭਰ ਇਸ ਦੀ ਵਰਤੋਂ ਲਈ ਪਰਾਲੀ ਦੀਆਂ ਗੱਠਾਂ ਵਾਸਤੇ ਭੰਡਾਰਨ ਦੀ ਥਾਂ ਮੁਹੱਈਆ ਕਰਵਾਉਣਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button