Breaking NewsD5 specialIndiaNewsTop News

ਪਹਿਲੀ ਐਸ-400 ਹਵਾਈ ਰੱਖਿਆ ਪ੍ਰਣਾਲੀ ਪੰਜਾਬ ‘ਚ ਤਾਇਨਾਤ

ਨਵੀਂ ਦਿੱਲੀ: ਭਾਰਤ ਨੇ ਪਹਿਲੀ ਐਸ-400 ਹਵਾਈ ਰੱਖਿਆ ਪ੍ਰਣਾਲੀ ਨੂੰ ਅੱਜ ਪੰਜਾਬ ਅੰਦਰ ਤਾਇਨਾਤ ਕੀਤਾ ਹੈ। ਦੱਸ ਦਈਏ ਭਾਰਤ ਸਰਕਾਰ ਵੱਲੋਂ ਇਹ ਫ਼ੈਸਲਾ ਚੀਨ ਅਤੇ ਪਾਕਿਸਤਾਨ ਦੋਵਾਂ ਤੋਂ ਹਵਾਈ ਖਤਰਿਆਂ ਨਾਲ ਨਜਿੱਠਣ ਲਈ ਲਿਆ ਗਿਆ ਹੈ।ਦੇਸ਼ ਦੀ ਹਵਾਈ ਰੱਖਿਆ ਸਮਰੱਥਾ ਨੂੰ ਬਿਹਤਰ ਅਤੇ ਵਧੇਰੇ ਸ਼ਕਤੀਸ਼ਾਲੀ ਬਣਾਉਣ ਲਈ ਪਹਿਲੀ ਐਸ-400 ਹਵਾਈ ਰੱਖਿਆ ਮਿਜ਼ਾਈਲ ਪ੍ਰਣਾਲੀ ਤਾਇਨਾਤ ਕੀਤੀ ਹੈ।

ਹੁਣ ਆਹ ਕੁੜੀ ਨੂੰ ਕੀ ਕਹਿਏ? D5 Channel Punjabi

ਸਰਕਾਰੀ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪਹਿਲੀ ਖੇਪ ਪੰਜਾਬ ਸੈਕਟਰ ਵਿੱਚ ਤਾਇਨਾਤ ਕੀਤੀ ਜਾ ਰਹੀ ਹੈ। ਇਹ ਦੇਸ਼ ਨੂੰ ਪਾਕਿਸਤਾਨ ਅਤੇ ਚੀਨ ਦੋਵਾਂ ਦੇ ਹਵਾਈ ਹਮਲਿਆਂ ਤੋਂ ਬਚਾਉਣ ਦੇ ਸਮਰੱਥ ਹੈ। ਅਕਤੂਬਰ 2018 ਵਿੱਚ ਰੂਸ ਅਤੇ ਭਾਰਤ ਨੇ ਐਸ-400 ਦੀ ਸਪਲਾਈ ਨੂੰ ਲੈ ਕੇ ਇੱਕ ਸਮਝੌਤੇ ‘ਤੇ ਦਸਤਖਤ ਕੀਤੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button