ਪਹਿਲੇ ਗੇੜ ਦੇ ਤਹਿਤ ਇੱਕ ਮਹੀਨੇ ਦੇ ਅੰਦਰ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ: ਕੁਲਦੀਪ ਧਾਲੀਵਾਲ
ਸੂਬੇ ਵਿਚ ਸਾਰੀਆਂ ਪੰਚਾਇਤੀ ਜਮੀਨਾਂ ‘ਤੇ ਨਜਾਇਜ਼ ਕਬਜਿਆਂ ਦੀ ਜਾਂਚ ਦੇ ਆਦੇਸ਼

ਇਸ ਸਾਲ ਖੇਤੀਯੋਗ ਪੰਚਾਇਤੀ ਜ਼ਮੀਨੀ ਦੀ ਖੁੱਲੀ ਬੋਲੀ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕੀਤੀ ਜਾਵੇਗੀ
ਚਕੌਤੇ ‘ਤੇ ਚੜਨ ਵਾਲੀਆਂ ਜਿਹੜੀਆਂ ਪੰਚਾਇਤੀ ਜ਼ਮੀਨਾਂ ਦੇ ਰੇਟ ਘਟੇ ਹਨ, ਉਨ੍ਹਾਂ ਦੀ ਜਾਂਚ ਦੇ ਹੁਕਮ
ਪੰਚਾਇਤੀ ਜ਼ਮੀਨਾ ‘ਤੇ ਟਿਊਬਲ ਲਾਗਵਾਉਣ ਲਈ ਪੇਂਡੂ ਵਿਕਾਸ ਮੰਤਰੀ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼
ਡੀ.ਡੀ.ਪੀ.ਓ ਦੀਆਂ ਅਦਾਲਤਾਂ ਵਿਚ ਚਲਦੇ ਕੇਸਾਂ ਦਾ ਤਿੰਨ ਮਹੀਨੇ ਵਿਚ ਨਿਬੇੜਾ ਕਰਨ ਦੀਆਂ ਹਦਾਇਤਾਂ
ਹਰ ਪਿੰਡ ਵਿਚ 500 ਬੂਟੇ ਲਾਏ ਜਾਣਗੇ
ਚੰਡੀਗੜ੍ਹ: ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਪੰਚਾਇਤੀ ਜਮੀਨਾਂ ‘ਤੇ ਨਜਾਇਜ਼ ਕਬਜਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਸਖਤੀ ਨਾਲ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀ ਮੱਦਦ ਨਾਲ ਪੰਚਾਇਤੀ ਜ਼ਮੀਨ ਤੋਂ ਨਜ਼ਾਇਜ਼ ਕਬਜ਼ੇ ਹਟਾਏ ਜਾਣ।ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ ਇੱਕ ਮਹੀਨੇ ਦੇ ਅੰਦਰ 31 ਮਈ, 2022 ਤੱਕ ਪੰਜ ਹਜ਼ਾਰ ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਉਣ ਦਾ ਟੀਚਾ ਮਿੱਥਿਆ ਗਿਆ ਹੈ ।
Navjot Sidhu ਦਾ ਵੱਡਾ ਧਮਾਕਾ, ਸੜਕ ’ਤੇ ਹੀ ਲਾਤਾ ਮੋਰਚਾ, ਸਰਕਾਰ ਦੇ ਫਰੋਲਤੇ ਪੋਤੜੇ | D5 Channel Punjabi
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਸਾਲ ਖੇਤੀਯੋਗ ਪੰਚਾਇਤੀ ਜ਼ਮੀਨੀ ਦੀ ਖੁੱਲੀ ਬੋਲੀ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕਰਿਦਿਆਂ ਕਿਹਾ ਕਿ ਖੁੱਲੀ ਬੋਲੀ ਸਬੰਧੀ ਕੀਤੀ ਜਾਂਦੀ ਅਨਾਉਂਸਮੈਂਟਾਂ ਦੀ ਵੀ ਵੀਡੀਓ ਰਿਕਾਰਡਿੰਗ ਯਕੀਨੀ ਬਣਾਈ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਦੀ ਬੋਲੀ ਕਰਵਾਉਣ ਮੌਕੇ ਕਿਸੇ ਵਿਆਕਤੀ ਨੂੰ ਲਾਭ ਪਹੁੰਚਾਉਣ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਆਦੇਸ਼ ਦਿੰਦਿਆਂ ਕਿਹਾ ਕਿ ਜਿਹੜੀਆਂ ਜਮੀਨਾਂ ਦੇ ਚਕੌਤੇ ਦੇ ਰੇਟ ਘਟੇ ਹਨ ਉਨ੍ਹਾਂ ਦੀ ਜਾਂਚ ਕਰਕੇ ਤੁਰੰਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
Bandi Singh Rehai Morcha : Chandigarh ‘ਚ ਸਿੱਖਾਂ ਦਾ ਹੋਇਆ ਵੱਡਾ ਇਕੱਠ, ਭਖ ਗਿਆ ਮਾਹੌਲ | D5 Channel Punjabi
ਇਸ ਦੇ ਨਾਲ ਹੀ ਮੰਤਰੀ ਨੇ ਪੰਚਾਇਤੀ ਜ਼ਮੀਨਾ ‘ਤੇ ਟਿਊਬਲ ਲਾਗਵਾਉਣ ਲਈ ਅਧਿਕਾਰੀਆਂ ਨੂੰ ਕਾਰਵਾਈ ਅਮਲ ਵਿਚ ਲਿਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਟਿਊਬਣ ਲਗਵਾਉਣ ਲਈ ਜ਼ਿਲ੍ਹਾ ਅਤੇ ਬਲਾਕ ਅਧਿਕਾਰੀ ਖੁਦ ਬਿਜ਼ਲੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ। ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀ.ਡੀ.ਪੀ.ਓ ਦੀਆਂ ਅਦਾਲਤਾਂ ਵਿਚ ਚਲਦੇ ਕੇਸਾਂ ਦਾ ਤਿੰਨ ਮਹੀਨੇ ਵਿਚ ਨਿਬੇੜਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਕੇਸ ਲੰਬਿਤ ਨਾ ਰੱਖਿਆ ਜਾਵੇ।ਜੇਕਰ ਕੋਈ ਅਧਿਕਾਰੀ ਜਾਣ ਬੁੱਝ ਕੇ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਕੇਂਦਰ ਦਾ ਵੱਡਾ ਐਕਸ਼ਨ! ਹੁਣ ਨਹੀਂ ਆਵੇਗੀ ਬਿਜਲੀ! ਜਾਰੀ ਕਰਤਾ ਫਰਮਾਨ | D5 Channel Punjabi
ਸੂਬੇ ਨੂੰ ਹਰਾ ਭਰਾ ਬਣਾਉਣ ਦੇ ਮੰਤਵ ਨਾਲ ਹਰ ਪਿੰਡ ਵਿਚ 500 ਬੂਟੇ ਲਾਏ ਲਾਉਣ ਦਾ ਫੈਸਾਲ ਵੀ ਇਸ ਮੀਟਿੰਗ ਵਿਚ ਕੀਤਾ ਗਿਆ। ਇਸ ਮੀਟੰਗ ਵਿਚ ਹੋਰਨਾਂ ਤੋਂ ਇਲਵਾ ਵਿੱਤੀ ਕਮਿਸ਼ਨਰ ਵਿਕਾਸ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਟ ਵਿਕਾਸ ਕਮਿਸ਼ਨਰ ਟੀ.ਪੀ.ਐਸ ਫੂਲਕਾ ਤੋਂ ਇਲਾਵਾ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫਤਰ ਦੇ ਸੀਨੀਅਰ ਅਧਿਕਾਰੀ, ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਵੀ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.