Breaking NewsD5 specialInternationalNewsTop News

ਪਾਕਿਸਤਾਨ ‘ਚ ਡਿੱਗੀ ਇਮਰਾਨ ਦੀ ਸਰਕਾਰ, ਕੱਲ੍ਹ ਹੋਵੇਗੀ ਨਵੇਂ PM ਦੀ ਚੋਣ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਬੇਭਰੋਸਗੀ ਮਤੇ ਰਾਹੀਂ ਸੱਤਾ ਤੋਂ ਹਟਾਏ ਜਾਣ ਤੋਂ ਬਾਅਦ ਐਤਵਾਰ ਤੜਕੇ ਨੈਸ਼ਨਲ ਅਸੈਂਬਲੀ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਸਦਨ ਦੀ ਅਗਲੀ ਬੈਠਕ 11 ਅਪ੍ਰੈਲ (ਸੋਮਵਾਰ) ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਨੈਸ਼ਨਲ ਅਸੈਂਬਲੀ ਦੇ ਇਸ ਅਹਿਮ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਅਯਾਜ਼ ਸਾਦਿਕ ਨੇ ਕਿਹਾ ਕਿ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਨਾਮਜ਼ਦਗੀ ਪੱਤਰ ਐਤਵਾਰ ਦੁਪਹਿਰ 2 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ ਅਤੇ ਉਨ੍ਹਾਂ ਦੀ ਪੜਤਾਲ ਦੁਪਹਿਰ 3 ਵਜੇ ਤੱਕ ਹੋਵੇਗੀ।

ਰਾਜਾ ਵੜਿੰਗ ਦੀ ਜਾਊ ਪ੍ਰਧਾਨਗੀ? ਕਾਂਗਰਸ ‘ਚ ਪਿਆ ਗਾਹ! ਪ੍ਰਧਾਨ ਮੰਤਰੀ ਨੇ ਖੁਸ਼ ਕਰਤੇ ਕਿਸਾਨ | D5 Channel Punjabi

ਸਾਦਿਕ ਨੇ ਸੋਮਵਾਰ ਨੂੰ ਸਵੇਰੇ 11 ਵਜੇ ਇਕ ਵਾਰ ਫਿਰ ਨੈਸ਼ਨਲ ਅਸੈਂਬਲੀ ਦੀ ਬੈਠਕ ਬੁਲਾਉਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਦੌਰਾਨ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਕੀਤੀ ਜਾਵੇਗੀ। ਹਾਲਾਂਕਿ ਬਾਅਦ ਵਿੱਚ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਦੱਸਿਆ ਕਿ ਸਦਨ ਦੀ ਬੈਠਕ ਦੁਪਹਿਰ 2 ਵਜੇ ਹੋਵੇਗੀ। ਹੇਠਲੇ ਸਦਨ ਨੇ ਟਵੀਟ ਕੀਤਾ ਕਿ ਨੈਸ਼ਨਲ ਅਸੈਂਬਲੀ ਦੀ ਬੈਠਕ ਸੋਮਵਾਰ, 11 ਅਪ੍ਰੈਲ, 2022 ਨੂੰ ਸਵੇਰੇ 11 ਵਜੇ ਦੀ ਬਜਾਏ ਦੁਪਹਿਰ 2 ਵਜੇ ਸ਼ੁਰੂ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button