InternationalTop News

ਪਾਕਿਸਤਾਨ ‘ਚ ਲਹਿਰਾਇਆ ਗਿਆ ਤਿਰੰਗਾ

ਇਸਲਾਮਾਬਾਦ : ਭਾਰਤ ਅੱਜ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਮੌਕੇ ਪਾਕਿਸਤਾਨ ਦੀ ਇਕ ਮਸ਼ਹੂਰ ਯੂਨੀਵਰਸਿਟੀ ਦੀ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿਚ ਯੂਨੀਵਰਸਿਟੀ ਦੇ ਵਿਦਿਆਰਥੀ ਤਿਰੰਗਾ ਲਹਿਰਾਉਂਦੇ ਅਤੇ ਵੰਦੇ ਮਾਤਰਮ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਤੋਂ ਬਾਅਦ ਪਾਕਿਸਤਾਨ ‘ਚ ਹੰਗਾਮਾ ਹੋ ਗਿਆ ਹੈ ਅਤੇ ਇਸ ਸਬੰਧੀ ਜਾਂਚ ਦੇ ਹੁਕਮ ਦਿੱਤੇ ਗਏ ਹਨ।

Punjab Teachers Protest : CM Mann ਸਾਹਮਣੇ Teachers ਦੇ ਫੇਰਿਆ ਡੰਡਾ, ਪਾਇਆ ਘੜੀਸਾ | D5 Channel Punjabi

ਟਵਿੱਟਰ ‘ਤੇ ਵਾਇਰਲ ਹੋ ਰਿਹਾ ਵੀਡੀਓ ਪਾਕਿਸਤਾਨ ਦੇ ਸ਼ਾਹਿਦਾ ਇਸਲਾਮ ਕਾਲਜ ਦਾ ਹੈ, ਜੋ ਕਿ ਮੁਲਤਾਨ ਦੀ ਇਕ ਮਸ਼ਹੂਰ ਯੂਨੀਵਰਸਿਟੀ ਹੈ, ਜਿੱਥੇ ਵਿਦਿਆਰਥੀ ਵੰਦੇ ਮਾਤਰਮ ਗਾਉਂਦੇ ਅਤੇ ਭਾਰਤ ਦਾ ਰਾਸ਼ਟਰੀ ਝੰਡਾ ਲਹਿਰਾਉਂਦੇ ਨਜ਼ਰ ਆ ਰਹੇ ਹਨ। ਪਾਕਿਸਤਾਨ ਦੀ ਨਿਸ਼ਤਰ ਮੈਡੀਕਲ ਯੂਨੀਵਰਸਿਟੀ ‘ਚ ਕਰਵਾਇਆ ਗਿਆ ਇਹ ਸਮਾਗਮ ਸੰਯੁਕਤ ਰਾਸ਼ਟਰ ਮਾਡਲ ਮੁਕਾਬਲੇ ਦਾ ਹਿੱਸਾ ਸੀ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ਾਂ ਦੀ ਪ੍ਰਤੀਨਿਧਤਾ ਕਰਨੀ ਸੀ ਅਤੇ ਸਟੇਜ ‘ਤੇ ਵੱਖ-ਵੱਖ ਪ੍ਰੋਗਰਾਮ ਪੇਸ਼ ਕਰਨੇ ਸਨ, ਜਿਸ ਕਾਰਨ ਸਟੇਜ ‘ਤੇ ਵਿਦਿਆਰਥੀਆਂ ਨੇ ਝੰਡਾ ਲਹਿਰਾਇਆ। ਵਿਦਿਆਰਥੀ ਵੰਦੇ ਮਾਤਰਮ ਗੀਤ ‘ਤੇ ਪ੍ਰਦਰਸ਼ਨ ਕਰ ਰਹੇ ਸਨ ਪਰ ਪ੍ਰੋਗਰਾਮ ਅੱਧ ਵਿਚਾਲੇ ਹੀ ਰੋਕ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button