Breaking NewsD5 specialNews

ਪਾਕਿਸਤਾਨ ‘ਤੇ ਏਅਰ ਸਟ੍ਰਾਈਕ ਤੋਂ ਬਾਅਦ ਸੁਣੋ ਲੋਕਾਂ ਨੇ ਕੀ ਕਿਹਾ (ਵੀਡੀਓ )

ਭਾਰਤੀ ਏਅਰਪੋਰਟਸ ਵੱਲੋਂ ਪਾਕਿਸਤਾਨ ਵਿੱਚ ਦਹਿਸ਼ਤਗਰਦਾਂ ਦੇ ਟਿਕਾਣਿਆਂ ਨੂੰ ਖਤਮ ਕਰਨ ਨੂੰ ਲੈ ਕੇ ਵੱਖੋ ਵੱਖ ਪ੍ਰਤੀਕਰਮ ਵੇਖਣ ਨੂੰ ਮਿਲ ਰਹੇ ਹਨ। ਇਸ ਮੌਕੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਦੇ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਪੁਲਵਾਮਾ ਦਾ ਬਦਲਾ ਲੈਣਾ ਜ਼ਰੂਰੀ ਸੀ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਅਜਿਹੇ ਹਮਲੇ ਨਾਲ ਭਾਰਤੀ ਫੌਜ ਦੇ ਹੌਂਸਲੇ ਇੱਕ ਪਾਸੇ ਬੁਲੰਦ ਹੋਣਗੇ ਅਤੇ ਦੂਜੇ ਪਾਸੇ ਪਾਕਿਸਤਾਨ ਨੂੰ ਕਰਾਰਾ ਜਵਾਬ ਮਿਲੇਗਾ।

Read Also ਪਾਕਿਸਤਾਨ ਸਰਕਾਰ ਨੇ ਜੈਸ਼–ਏ–ਮੁਹੰਮਦ ਦੇ ਮੁੱਖ ਦਫ਼ਤਰ ਆਪਣੇ ਕਬਜ਼ੇ ’ਚ ਲਏ

ਇਸ ਦੇ ਨਾਲ ਹੀ ਆਮ ਲੋਕਾਂ ਦੇ ਨਾਲ ਨਾਲ ਲੁਧਿਆਣਾ ‘ਚ ਰਹਿੰਦੇ ਸਾਬਕਾ ਕਰਨਲ ਡੀ ਐੱਸ ਗਰੇਵਾਲ ਨੇ ਹਵਾਈ ਫੌਜ ਨੂੰ ਇਸ ਆਪ੍ਰੇਸ਼ਨ ਲਈ ਵਧਾਈ ਦਿੱਤੀ ਹੈ ਉਨ੍ਹਾਂ ਕਿਹਾ ਕਿ ਇਹ ਹਵਾਈ ਫੌਜ ਦੀ ਵੱਡੀ ਕਾਰਵਾਈ ਹੈ। ਇਸ ਦੇ ਨਾਲ ਹੀ ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਦੀਨਾਨਗਰ ਦੇ ਮਨਿੰਦਰ ਸਿੰਘ ਦੇ ਪਰਿਵਾਰ ਨੇ ਆਪਣੀ ਪ੍ਰਤੀਕਿਰਿਆ ਦੇ ਦਿੰਦੇ ਹੋਏ ਖੁਸ਼ੀ ਜਾਹਿਰ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button