ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਦੀ ਕੋੋਰੋਨਾ ਰਿਪੋਰਟ ਆਈ ਪੌਜ਼ੀਟਿਵ
ਇਸਲਾਮਾਬਾਦ : ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਵੀ ਕੋਰੋਨਾ ਪ੍ਰਭਾਵਿਤ ਪਾਏ ਹਨ। ਰੇਲਵੇ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਸ਼ੇਖ ਰਾਸ਼ਿਦ ਅਹਿਮਦ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆ ਗਈ ਹੈ, ਹਾਲਾਂਕਿ ਉਨ੍ਹਾਂ ‘ਚ ਕੋਈ ਲੱਛਣ ਨਹੀਂ ਹੈ। ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਉਹ ਦੋ ਹਫਤਿਆਂ ਤੱਕ ਸੈਲਫ ਆਈਸ਼ੋਲੇਸ਼ਨ ‘ਚ ਰਹਿਣਗੇ।
Live Sri Harimandir Sahib ਤੋਂ, ਲੌਕਡਾਓਨ ਤੋਂ ਬਾਅਦ ਦੇਖੋ ਸੰਗਤਾਂ ਦਾ ਉਤਸ਼ਾਹ
ਜ਼ਿਕਰਯੋਗ ਹੈ ਕਿ ਪਾਕਿਸਤਾਨ ‘ਚ ਕੋਰੋਨਾ ਮਰੀਜਾਂ ਦਾ ਸੰਖਿਆ 1 ਲੱਖ ਤੋਂ ਪਾਰ ਕਰ ਗਈ। ਐਤਵਾਰ ਨੂੰ ਜਾਰੀ ਰਿਪੋਰਟ ਮੁਤਾਬਕ ਪਾਕਿਸਤਾਨ ‘ਚ ਕੁਲ ਸੰਕਰਮਿਤਾਂ ਦੀ ਗਿਣਤੀ 1 ਲੱਖ 1 ਹਜ਼ਾਰ 173 ਹੈ। ਕੋਰੋਨਾ ਨਾਲ ਹੁਣ ਤੱਕ 2032 ਲੋਕਾਂ ਦੀ ਮੌਤ ਹੋ ਚੁੱਕੀ ਹੈ।ਪਾਕਿਸਤਾਨ 16ਵਾਂ ਦੇਸ਼ ਬਣ ਗਿਆ ਹੈ, ਜਿੱਥੇ ਮਰੀਜਾਂ ਦੀ ਸੰਖਿਆ 1 ਲੱਖ ਤੋਂ ਜਿਆਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.