ਪਾਕਿਸਤਾਨ ਨੇ ਅਫਗਾਨਿਸਤਾਨ ’ਚ ਮੁੜ ਕੀਤੀ ਏਅਰਸਟ੍ਰਾਈਕ,22 ਲੋਕਾਂ ਦੀ ਮੌਤ

ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਾਲੇ ਸਰਹੱਦ ’ਤੇ ਜਾਰੀ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ’ਚ ਅਫਗਾਨਿਸਤਾਨ ਦੇ ਹੈਲਮੰਦ ਸੂਬੇ ’ਚ ਹੋਏ ਪਾਕਿਸਤਾਨੀ ਹਵਾਈ ਹਮਲਿਆਂ ’ਚ 22 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਗੰਭੀਰ ਰੂਪ ’ਚ ਜ਼ਖਮੀ ਹੋਏ ਹਨ। ਸਥਾਨਕ ਸੂਬਾਈ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਹੈਲਮੰਦ ਸੂਬੇ ਦੇ ਸੂਚਨਾ ਅਤੇ ਸੱਭਿਆਚਾਰ ਵਿਭਾਗ ਦੇ ਮੁਖੀ ਮੌਲਾਨਾ ਸ਼ੇਰ ਮੁਹੰਮਦ ਵਹਦਤ ਨੇ ਨਿਊਜ਼ ਏਜੰਸੀ ‘ਰਾਇਟਰਜ਼’ ਨੂੰ ਦੱਸਿਆ ਕਿ ਪਾਕਿਸਤਾਨੀ ਫੌਜ ਵੱਲੋਂ ਇਹ ਏਅਰਸਟ੍ਰਾਈਕ ਹੈਲਮੰਦ ਦੇ ਗਰਮਸੀਰ ਜ਼ਿਲ੍ਹੇ ’ਚ ਸਥਿਤ ਦੋ ਰਿਹਾਇਸ਼ੀ ਮਕਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ।ਅਧਿਕਾਰੀ ਨੇ ਸ਼ੁਰੂਆਤੀ ਅੰਕੜਿਆਂ ਦੇ ਹਵਾਲੇ ਨਾਲ ਦੱਸਿਆ ਕਿ ਇਸ ਹਮਲੇ ’ਚ ਚਾਰ ਬੇਕਸੂਰ ਲੋਕਾਂ ਦੀ ਮੌਤ ਹੋਈ ਸੀ, ਜਦਕਿ ਛੇ ਲੋਕ ਜ਼ਖਮੀ ਹੋਏ ਸਨ। ਸਭ ਤੋਂ ਦਰਦਨਾਕ ਗੱਲ ਇਹ ਹੈ ਕਿ ਹਮਲੇ ’ਚ ਮਾਰੇ ਗਏ ਅਤੇ ਜ਼ਖਮੀ ਹੋਏ ਲੋਕਾਂ ’ਚ ਜ਼ਿਆਦਾਤਰ ਔਰਤਾਂ ਅਤੇ ਛੋਟੇ ਬੱਚੇ ਸ਼ਾਮਲ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




