SportsTop News

ਪਾਕਿਸਤਾਨ ਵੱਲੋਂ ਭਾਰਤ ’ਚ ਹਾਕੀ ਖੇਡਣ ਤੋਂ ਨਾਂਹ, ਹਾਕੀ ਫ਼ੈਡਰੇਸ਼ਨ ਨੇ ਵੀ ਕਹੀ ਦੋ ਟੁੱਕ

 ਭਾਰਤ-ਪਾਕਿਸਤਾਨ ਵਿਚਾਲੇ ਮੌਜੂਦਾ ਸੰਵੇਦਨਸ਼ੀਲ ਹਾਲਾਤ ਦਾ ਹਵਾਲਾ ਦਿੰਦਿਆਂ ਪਾਕਿਸਤਾਨ ਨੇ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ ਭਾਰਤ ਆਉਣ ਤੋਂ ਇਨਕਾਰ ਕਰਦਿਆਂ ਏਸ਼ਿਆਈ ਹਾਕੀ ਫੈਡਰੇਸ਼ਨ (AHF) ਤੋਂ ਟੂਰਨਾਮੈਂਟ ਕਿਸੇ ਹੋਰ ਦੇਸ਼ ਵਿੱਚ ਕਰਵਾਉਣ ਦੀ ਮੰਗ ਕੀਤੀ ਹੈਦੂਜੇ ਪਾਸੇ, ਹਾਕੀ ਇੰਡੀਆ ਦੇ ਸਕੱਤਰ ਜਨਰਲ ਅਤੇ AHF ਦੇ ਮੀਤ ਪ੍ਰਧਾਨ ਭੋਲਾ ਨਾਥ ਸਿੰਘ ਨੇ ਇਹ ਮੰਗ ਸਿਰੇ ਤੋਂ ਰੱਦ ਕਰ ਦਿੱਤੀ ਹੈ। ਇਹ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ ਦੇ ਮੁਹਾਲੀ ਅਤੇ ਜਲੰਧਰ ਵਿੱਚ ਖੇਡਿਆ ਜਾਣਾ ਹੈ। ਭੋਲਾ ਨਾਥ ਨੇ ਸਪੱਸ਼ਟ ਕੀਤਾ ਕਿ ਮੈਚ ਦੀ ਥਾਂ ਵਿੱਚ ਕੋਈ ਤਬਦੀਲੀ ਨਹੀਂ ਹੋਵੇਗੀ, ਜੇ ਪਾਕਿਸਤਾਨ ਨੇ ਖੇਡਣਾ ਹੈ ਤਾਂ ਉਸ ਨੂੰ ਭਾਰਤ ਹੀ ਆਉਣਾ ਪਵੇਗਾ। ਜੇ ਪਾਕਿਸਤਾਨ ਆਪਣੀ ਜ਼ਿੱਦ ’ਤੇ ਅੜਿਆ ਰਿਹਾ ਤਾਂ ਉਸ ਦੀ ਥਾਂ ਬੰਗਲਾਦੇਸ਼ ਜਾਂ ਓਮਾਨ ਦੀ ਟੀਮ ਨੂੰ ਖਿਡਾਇਆ ਜਾਵੇਗਾ।
ਪਾਕਿਸਤਾਨ ਹਾਕੀ ਫੈਡਰੇਸ਼ਨ ਦੇ ਕਾਰਜਕਾਰੀ ਪ੍ਰਧਾਨ ਮੋਹੀਉੱਦੀਨ ਅਹਿਮਦ ਵਾਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਾਂ ਤਾਂ ਪੂਰਾ ਟੂਰਨਾਮੈਂਟ ਕਿਸੇ ਹੋਰ ਥਾਂ ’ਤੇ ਤਬਦੀਲ ਕੀਤਾ ਜਾਵੇ ਜਾਂ ਫਿਰ ਸਿਰਫ਼ ਪਾਕਿਸਤਾਨ ਦੇ ਮੈਚ ਭਾਰਤ ਤੋਂ ਬਾਹਰ ਕਰਵਾਏ ਜਾਣ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਫ਼ੈਸਲਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੌਜੂਦਾ ਤਣਾਅਪੂਰਨ ਹਾਲਾਤ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਫੈਡਰੇਸ਼ਨ ਦਾ ਮੁੱਖ ਮਕਸਦ ਆਪਣੇ ਖਿਡਾਰੀਆਂ ਅਤੇ ਅਧਿਕਾਰੀਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਯਕੀਨੀ ਬਣਾਉਣਾ ਹੈ ਤਾਂ ਜੋ ਟੀਮ ਬਿਨਾਂ ਕਿਸੇ ਰੁਕਾਵਟ ਦੇ ਇਸ ਅਹਿਮ ਟੂਰਨਾਮੈਂਟ ਵਿੱਚ ਹਿੱਸਾ ਲੈ ਸਕੇ।
ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਸਿੰਘ, ਡਾਇਰੈਕਟਰ ਜਨਰਲ ਕਮਾਂਡਰ ਆਰ ਕੇ ਸ੍ਰੀਵਾਸਤਵ, ਕਾਰਜਕਾਰੀ ਬੋਰਡ ਮੈਂਬਰ ਆਰ ਪੀ ਸਿੰਘ ਅਤੇ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਵੀ ਇਸ ਮੌਕੇ ‘ਤੇ ਮੌਜੂਦ ਸਨ। ਟੂਰਨਾਮੈਂਟ ਵਿੱਚ ਮਹਾਂਦੀਪ ਭਰ ਦੀਆਂ ਚੋਟੀ ਦੀਆਂ ਹਾਕੀ ਟੀਮਾਂ ਸ਼ਾਮਲ ਹੋਣਗੀਆਂ, ਜਿਨ੍ਹਾਂ ਵਿੱਚ ਭਾਰਤ, ਪਾਕਿਸਤਾਨ, ਦੱਖਣੀ ਕੋਰੀਆ, ਮਲੇਸ਼ੀਆ, ਚੀਨ ਅਤੇ ਜਾਪਾਨ ਭਾਗ ਲੈਣ ਵਾਲੀਆਂ ਟੀਮਾਂ ਵਜੋਂ ਸੂਚੀਬੱਧ ਹਨ। ਓਮਾਨ ਅਤੇ ਬੰਗਲਾਦੇਸ਼ ਰਿਜ਼ਰਵ ਟੀਮਾਂ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button