InternationalTop News

ਪਾਕਿ ਅਦਾਲਤ ਨੇ ਇਮਰਾਨ ਖਾਨ ਨੂੰ ‘ਕਾਰਨ ਦੱਸੋ’ ਨੋਟਿਸ ਕੀਤਾ ਜਾਰੀ

ਇਸਲਾਮਾਬਾਦ : ਪਾਕਿਸਤਾਨ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ ਅਤੇ ਇਸਲਾਮਾਬਾਦ ‘ਚ ਇਕ ਰੈਲੀ ਦੌਰਾਨ ਇਕ ਮਹਿਲਾ ਜੱਜ ਖਿਲਾਫ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ‘ਚ ਉਨ੍ਹਾਂ ਵਿਰੁੱਧ ਸ਼ੁਰੂ ਕੀਤੀ ਗਈ ਮਾਣਹਾਨੀ ਦੀ ਕਾਰਵਾਈ ‘ਚ ਉਨ੍ਹਾਂ ਨੂੰ 31 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ। ਜਸਟਿਸ ਮੋਹਸਿਨ ਅਖਤਰ ਕਿਆਨੀ, ਜਸਟਿਸ ਬਾਬਰ ਸੱਤਾਰ ਜਸਟਿਸ ਦੀ ਬੈਂਚ ਨੇ ਇਮਰਾਨ ਤੋਂ 31 ਅਗਸਤ ਨੂੰ ਵਿਅਕਤੀਗਤ ਰੂਪ ਨਾਲ ਉਸ ਦੇ ਸਾਹਮਣੇ ਪੇਸ਼ ਹੋਣ ਨੂੰ ਕਿਹਾ।

DSP Balwinder Sekhon ਆਇਆ ਕੈਮਰੇ ਸਾਹਮਣੇ, Warring ਤੇ Randhawa ਸਣੇ ਕਈ ਲਏ ਰਡਾਰ ‘ਤੇ | D5 Channel Punjabi

ਅਦਾਲਤ ਨੇ ਬੀਤੇ ਸ਼ਨੀਵਾਰ ਨੂੰ ਇਸਲਾਮਾਬਾਦ ‘ਚ ਆਪਣੇ ਭਾਸ਼ਣ ਦੌਰਾਨ ਵਧੀਕ ਸੈਸ਼ਨ ਜੱਜ ਜੇਬਾ ਚੌਧਰੀ ਨੂੰ ‘ਧਮਕੀ’ ਦੇਣ ‘ਤੇ 69 ਸਾਲਾ ਇਮਰਾਨ ਵਿਰੁੱਧ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਲਈ ਸੋਮਵਾਰ ਨੂੰ ਇਕ ਵੱਡੀ ਬੈਂਚ ਦਾ ਗਠਨ ਕੀਤਾ ਸੀ। ਸੁਣਵਾਈ ਦੌਰਾਨ ਜਸਟਿਸ ਕਿਆਸੀ ਨੇ ਪਾਕਿਸਾਤਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਪ੍ਰਧਾਨ ਇਮਰਾਨ ਦੀ ਟਿੱਪਣੀ ਨੂੰ ‘ਅਣਉਚਿਤ’ ਕਰਾਰ ਦਿੱਤਾ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਕੰਟਰੋਲ ਕਰਨ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਮਾਮਲਾ ਸਿਰਫ ਇਸਲਾਮਾਬਾਦ ਹਾਈ ਕੋਰਟ ਤੱਕ ਹੀ ਸੀਮਤ ਨਹੀਂ ਹੈ ਸਗੋਂ ਸੰਦੇਸ਼ ਉੱਚ ਪੱਧਰ ਤੱਕ ਜਾ ਰਿਹਾ ਹੈ। ਜਸਟਿਸ ਕਿਆਨੀ ਨੇ ਕਿਹਾ ਕਿ ਇਮਰਾਨ ਲਗਾਤਾਰ ਨਿਆਂਪਾਲਿਕਾ ਅਤੇ ਪਾਕਿਸਤਾਨ ਚੋਣ ਕਮਿਸ਼ਨ (ਈ.ਸੀ.ਪੀ.) ਵਿਰੁੱਧ ਟਿੱਪਣੀ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button