ਪਾਕਿ ਫੌਜ ਨੇ Pok ਵਿੱਚ ਕੀਤੀ ਗੋਲੀਬਾਰੀ , ਬੱਚਿਆਂ ਸਮੇਤ 7 ਦੀ ਮੌਤ

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਵੀਰਵਾਰ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਰਾਵਲਕੋਟ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ।ਘੱਟੋ-ਘੱਟ ਸੱਤ ਲੋਕ ਮਾਰੇ ਗਏ ਅਤੇ 18 ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਬੱਚੇ ਵੀ ਸ਼ਾਮਲ ਸਨ।ਯੂਨਾਈਟਿਡ ਕਸ਼ਮੀਰ ਪੀਪਲਜ਼ ਨੈਸ਼ਨਲ ਪਾਰਟੀ (ਯੂਕੇਪੀਐਨਪੀ) ਨੇ ਦੋਸ਼ ਲਗਾਇਆ ਕਿ ਸੁਰੱਖਿਆ ਬਲਾਂ ਨੇ ਭਾਰੀ ਮਸ਼ੀਨਗੰਨਾਂ ਅਤੇ ਡਰੋਨਾਂ ਨਾਲ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਕੀਤਾ।
ਇਸ ਘਟਨਾ ਬਾਰੇ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।ਯੂਕੇਪੀਐਨਪੀ ਦੇ ਅਨੁਸਾਰ, ਪਾਕਿਸਤਾਨੀ ਸੁਰੱਖਿਆ ਬਲਾਂ ਨੇ ਮਟਿਆਲਮੇਰਾ ਬੱਸ ਟਰਮੀਨਲ, ਉਮਰ ਫਾਰੂਕ ਚੌਕ ਅਤੇ ਰਾਵਲਕੋਟ ਦੇ ਹੋਰ ਸਥਾਨਾਂ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ‘ਤੇ ਕਾਰਵਾਈ ਕੀਤੀ।ਪਾਰਟੀ ਨੇ ਦੋਸ਼ ਲਗਾਇਆ ਕਿ ਸੁਰੱਖਿਆ ਬਲਾਂ ਨੇ ਭਾਰੀ ਮਸ਼ੀਨਗੰਨਾਂ ਅਤੇ ਬਖਤਰਬੰਦ ਵਾਹਨਾਂ ਦੀ ਵਰਤੋਂ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਵਿਰੁੱਧ ਗੋਲੀਬਾਰੀ ਅਤੇ ਡਰੋਨ ਹਮਲੇ ਕੀਤੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




